ਲੁਧਿਆਣਾ (ਜਸਵੀਰ ਸਿੰਘ ਗਹਿਲ)। ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ (Surinder Shinda) ਦਾ ਬੁੱਧਵਾਰ ਸਵੇਰੇ ਦਾਇਆ ਨੰਦ ਮੈਡੀਕਲ ਕਾਲਜ ਤੇ ਹਸਪਤਾਲ ‘ਚ ਦਿਹਾਂਤ ਹੋ ਗਿਆ। 64 ਸਾਲਾਂ ਦੇ ਸੁਰਿੰਦਰ ਸ਼ਿੰਦਾ ਪਿਛਲੇ ਕਈ ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ। ਜਿਨ੍ਹਾਂ ਦੀ ਮੌਤ ਦੀ ਪੁਸ਼ਟੀ ਡੀਐਮਸੀ ਹਸਪਤਾਲ ਦੇ ਇੱਕ ਅਧਿਕਾਰੀ ਨੇ ਕੀਤੀ। ਸੁਰਿੰਦਰ ਛਿੰਦਾ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਛੋਟੀ ਇਆਲੀ ਤੋਂ ਉੱਠ ਕੇ ਗਾਇਕੀ ‘ਚ ਸ਼ੁਰੂਆਤ ਕਰਕੇ ‘ਪੁੱਤ ਜੱਟਾਂ ਦੇ’ ਅਤੇ ‘ਉੱਚਾ ਦਰ ਬਾਬੇ ਨਾਨਕ ਦਾ’ ਆਦਿ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ।
ਇਹ ਵੀ ਪੜ੍ਹੋ : ਇਸ ਜ਼ਿਲ੍ਹੇ ਵਿੱਚ 29 ਜੁਲਾਈ ਤੱਕ ਮੁੜ ਕਰਨੀਆਂ ਪਈਆਂ ਛੁੱਟੀਆਂ
ਜਿਕਰਯੋਗ ਹੈ ਕਿ ਕਈ ਦਿਨ ਪਹਿਲਾਂ ਇੱਕ ਆਪ੍ਰੇਸ਼ਨ ਕਰਵਾਉਣ ਤੋਂ ਬਾਅਦ ਇਨਫੈਕਸ਼ਨ ਹੋ ਜਾਣ ਕਾਰਨ ਸੁਰਿੰਦਰ ਛਿੰਦਾ ਦੀ ਹਾਲਤ ਵਿਗੜ ਗਈ ਸੀ ਜਿਸ ਕਰਕੇ ਉਹਨਾਂ ਨੂੰ ਦੀਪ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ. ਹਾਲਤ ਵਿੱਚ ਵਿੱਚ ਸੁਧਾਰ ਨਾ ਹੋਣ ਕਾਰਨ ਕੁੱਝ ਦਿਨ ਪਹਿਲਾਂ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿੱਥੇ ਅੱਜ ਸਵੇਰ ਸੁਰਿੰਦਰ ਸ਼ਿੰਦਾ ਨੇ ਆਖਰੀ ਸਾਹ ਲਏ।