ਪੰਜਾਬ ਦੇ ਗਵਰਨਰ ਵੱਲੋਂ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ

Governor of Punjab

ਘੱਗਰ ਬੰਨ ਤੇ ਪਏ ਪਾੜ ਵਾਲੀ ਥਾਂ ਨੂੰ ਵੀ ਦੇਖਿਆ | Governor of Punjab

  • ਲੋਕ ਸੰਪਰਕ ਵਿਭਾਗ ਨੇ ਵੀ ਗਵਰਨਰ ਦੇ ਦੌਰੇ ਸਬੰਧੀ ਪੱਤਰਕਾਰਾਂ ਨੂੰ ਕੋਈ ਜਾਣਕਾਰੀ ਸਾਂਝੀ ਨਾ ਕੀਤੀ

ਪਟਿਆਲਾ (ਖੁਸ਼ਵੀਰ ਸਿੰਘ ਤੂਰ,ਮਨੋਜ ਗੋਇਲ)। ਪੰਜਾਬ ਦੇ ਗਵਰਨਰ ਸ਼੍ਰੀ ਬਨਵਾਰੀ ਲਾਲ ਪੁਰੋਹਿਤ (Governor of Punjab) ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿੱਚ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਘੱਗਰ ਤੋਂ ਪਾਰ ਪਿੰਡਾਂ ਦੇ ਲੋਕਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਵੱਡੀ ਗੱਲ ਇਹ ਰਹੀ ਕਿ ਲੋਕ ਸੰਪਰਕ ਵਿਭਾਗ ਵੱਲੋਂ ਵੀ ਗਵਰਨਰ ਦੇ ਦੌਰੇ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਅਤੇ ਪੱਤਰਕਾਰਾਂ ਨੂੰ ਸੁਨੇਹੇ ਤੱਕ ਨਹੀਂ ਲਗਾਏ ਗਏ।

ਇਹ ਵੀ ਪੜ੍ਹੋ : ਸੁਰਿੰਦਰ ਛਿੰਦੇ ਦੇ ਤੁਰ ਜਾਣ ਨਾਲ ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ : ਮੀਤ ਹੇਅਰ

ਘੱਗਰ ਬੰਨ ਤੇ ਜਿੱਥੇ ਕਿ ਪਾੜ ਪਏ ਸਨ ਗਵਰਨਰ ਵੱਲੋਂ ਉਥੇ ਮੌਕਾ ਦੇਖਿਆ ਗਿਆ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਘੱਗਰ ਤੋਂ ਪਾਰ ਪਿੰਡ ਰਾਮਪੁਰ ਪੜਤਾ, ਔਝਾ, ਦਵਾਰਕਾਪੁਰ ਜਿੱਥੇ ਕਿ ਅਜੇ ਵੀ ਸੜਕੀ ਸੰਪਰਕ ਸਥਾਪਿਤ ਨਹੀਂ ਹੋ ਸਕਿਆ, ਲੋਕਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸ਼ਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਕਤ ਪਿੰਡਾਂ ਦੇ ਲੋਕ ਗਵਰਨਰ ਨੂੰ ਆਪਣੀਆਂ ਸਮੱਸਿਆਵਾਂ ਦੱਸਣੀਆਂ ਚਾਹੁੰਦੇ ਸਨ। ਲੋਕਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਜਾਣ ਬੁੱਝ ਕੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਗਵਰਨਰ ਤੱਕ ਪਹੁੰਚਣ ਨਹੀਂ ਦਿੱਤਾ ਗਿਆ।

Governor of Punjab

ਧਰਨਾ ਦਿੰਦੇ ਪਿੰਡ ਵਾਸੀ