(ਸੱਚ ਕਹੂੰ ਨਿਊਜ਼) ਫਾਜ਼ਿਲਕਾ। ਭਾਰਤ ਦੇ ਬੀਐਸਐਫ ਜਵਾਨਾਂ ਨੇ ਗਲਤੀ ਨਾਲ ਭਾਰਤ ਪਹੁੰਚਿਆ ਪਾਕਿਸਤਾਨੀ ਨੌਜਵਾਨ ਨੂੰ ਉਸ ਦੇ ਵਤਨ ਵਾਪਸ ਭੇਜ ਦਿੱਤਾ ਹੈ। ਨੌਜਵਾਨ ਤੋਂ ਪੁੱਛਗਿੱਛ ਅਤੇ ਜਾਂਚ ‘ਚ ਕੁਝ ਵੀ ਨਹੀਂ ਨਿਕਲਿਆ। ਇਸ ਤੋਂ ਬਾਅਦ ਬੁੱਧਵਾਰ ਰਾਤ ਨੂੰ ਭਾਰਤੀ ਜਵਾਨਾਂ ਨੇ ਉਸ ਨੂੰ ਪਾਕਿ ਰੇਂਜਰਸ ਦੇ ਹਵਾਲੇ ਕਰ ਦਿੱਤਾ ਗਿਆ। (India Pak Border) ਜਾਣਕਾਰੀ ਅਨੁਸਾਰ ਬੀਐਸਐਫ ਦੀ 55 ਬਟਾਲੀਅਨ ਦੇ ਜਵਾਨਾਂ ਨੇ ਬੁੱਧਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਖਾਨਪੁਰ ਵਿੱਚ ਘੁੰਮਦੇ ਇੱਕ ਪਾਕਿ ਨਾਗਰਿਕ ਨੂੰ ਫੜਿਆ ਸੀ। ਸੁਰੱਖਿਆ ਏਜੰਸੀਆਂ ਵੱਲੋਂ ਪੁੱਛ-ਪੜਤਾਲ ਕਰਨ ‘ਤੇ ਉਸ ਨੇ ਦੱਸਿਆ ਕਿ ਉਹ ਭਟਕਦੇ ਹੋਏ ਆਇਆ ਸੀ।
ਇਹ ਵੀ ਪੜ੍ਹੋ : Punjab Weather Update: ਮੌਸਮ ਵਿਭਾਗ ਦਾ ਅਲਰਟ, ਮੁੜ ਹੋਵੇਗੀ ਭਾਰੀ ਬਾਰਿਸ਼, ਕਿਸਾਨਾਂ ਦੀ ਵਧੀ ਚਿੰਤਾ
ਤਲਾਸ਼ੀ ਦੌਰਾਨ ਨੌਜਵਾਨਾਂ ਕੋਲੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਪਾਕਿਸਤਾਨੀ ਰੇਂਜਰਾਂ ਨੇ ਭਾਰਤ ਜਵਾਨਾਂ ਨੂੰ ਵਾਪਸ ਕਰਨ ਦੀ ਅਪੀਲ ਕੀਤੀ ਕਿ ਉਸ ਦਾ ਨਗਾਰਿਕ ਗਲਤੀ ਨਾਲ ਆਇਆ ਹੈ ਉਸ ਨੂੰ ਵਾਪਸ ਪਾਕ ਭੇਜ ਦਿੱਤਾ ਜਾਵੇ। ਭਾਰਤੀ ਜਵਾਨਾਂ ਨੇ ਪੂਰੀ ਜਾਂਚ ਪੜਤਾਲ ਤੋਂ ਬਾਅਦ ਉਕਤ ਵਿਅਕਤੀ ਨੂੰ ਪਾਕ ਰੇਂਜਰਾਂ ਹਵਾਲੇ ਕਰ ਦਿੱਤਾ।