ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਏਡੀਜੀਪੀ ਜੇਲ੍ਹਾਂ ਪਟਿਆਲਾ ਵਿਖੇ ਪੁੱਜੇ | Punjab today
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਓਪਰੇਸ਼ਨ ਸਤੱਰਕ ਤਹਿਤ ਅੱਜ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਰਪ੍ਰਾਇਜ਼ ਚੈਕਿੰਗ ਚੱਲ ਰਹੀ ਹੈ ਅਤੇ ਇਸੇ ਕੜੀ ਤਹਿਤ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਵੀ ਅੱਜ ਸਰਪ੍ਰਾਇਜ਼ ਚੈਕਿੰਗ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਏਡੀਜੀਪੀ ਜੇਲ੍ਹਾਂ ਅਰੁਣਪਾਲ ਸਿੰਘ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਪੁੱਜੇ। ਇਸ ਮੌਕੇ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਚੈਕਿੰਗ ਦਾ ਮੁੱਖ ਮਕਸਦ ਜੇਲ੍ਹਾਂ ਵਿਚੋਂ ਮੋਬਾਇਲ ਫੋਨ, ਨਸ਼ੀਲੇ ਪਦਾਰਥਾਂ ਆਦਿ ਤੋਂ ਜੇਲ੍ਹਾਂ ਨੂੰ ਮੁਕਤ ਕਰਨਾ ਹੈ। (Punjab today)
ਇਹ ਵੀ ਪੜ੍ਹੋ : ਗਰੀਬ ਸ਼ਹਿਰੀਆਂ ਦਾ ਆਪਣਾ ਘਰ ਬਣਾਉਣ ਦਾ ਸੁਪਨਾ ਹੋਵੇਗਾ ਸਾਕਾਰ
ਉਨ੍ਹਾਂ ਦੱਸਿਆ ਕਿ ਅੱਜ ਜੇਲ੍ਹ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਨਾਲ ਮਿਲ ਕੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਇਹ ਸਰਪ੍ਰਾਈਜ਼ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਅਚਨਚੇਤ ਚੈਕਿੰਗ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਦੱਸਣਯੋਗ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਖ਼ਤਰਨਾਕ ਗੈਂਗਸਟਰ ਆਦਿ ਬੰਦ ਹਨ ਅਤੇ ਜੇਲ੍ਹਾਂ ਵਿੱਚੋ ਲਗਾਤਾਰ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਦਾ ਮਿਲਣਾ ਖ਼ਬਰਾਂ ਦੀਆਂ ਸੁਰਖੀਆਂ ਬਣਿਆ ਰਹਿੰਦਾ ਹੈ।