ਸੀਐਮ ਮਾਨ ਨੇ ਮਰਹੂਮ ਸੁਰਿੰਦਰ ਛਿੰਦੇ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

Surinder Shinda
ਲੁਧਿਆਣਾ ਵਿਖੇ ਲੋਕ ਗਾਇਕ ਸੁਰਿੰਦਰ ਛਿੰਦੇ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

(ਜਸਵੀਰ ਸਿੰਘ ਗਹਿਲ) ਲੁਧਿਆਣਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦੇ (Surinder Shinda) ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦੇ ਦੀ ਮੌਤ ਨਾਲ ਪਰਿਵਾਰ ਸਮੇਤ ਸੰਗੀਤ ਜਗਤ ਨੂੰ ਵੀ ਵੱਡਾ ਘਾਟਾ ਪਿਆ ਹੈ।

ਇਹ ਵੀ ਪੜ੍ਹੋ : ਲਾਰੇਂਸ ਬਿਸ਼ਨੋਈ ਦੇ ਗੁਰਗੇ ਮਨਪ੍ਰੀਤ ਮੰਨਾ ਨੂੰ ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼

ਉਨ੍ਹਾਂ ਕਿਹਾ ਕਿ ਮਰਹੂਮ ਗਾਇਕ ਸੁਰਿੰਦਰ ਛਿੰਦਾ ਮਿਲਾਪੜੇ ਸੁਭਾਅ ਦੇ ਸਨ। ਕਲਾਕਾਰ ਭਰਾ ਹੋਣ ਦੇ ਨਾਤੇ ਉਨ੍ਹਾਂ ਦਾ ਸੁਰਿੰਦਰ ਛਿੰਦੇ ਨਾਲ ਵਾਹਵਾ ਪਿਆਰ ਸੀ। ਉਨ੍ਹਾਂ ਕਿਹਾ ਕਿ ਸੁਰਿੰਦਰ ਛਿੰਦੇ ਨੇ ਲੋਕ ਗਾਇਕੀ ’ਚ ਵੱਖਰਾ ਮੁਕਾਮ ਹਾਸਲ ਕੀਤਾ ਜਿਸ ਕਰਕੇ ਪੰਜਾਬ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ’ਚ ਵੀ ਉਨ੍ਹਾਂ ਦੇ ਅਣਗਿਣਤ ਚਾਹੁਣ ਵਾਲੇ ਹਨ।