(ਰਾਜਨ ਮਾਨ) ਅੰਮ੍ਰਿਤਸਰ। ਜ਼ਿਲ੍ਹਾ ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਅਤੇ ਨਸ਼ਾ ਤਸਕਰਾਂ ਦਰਮਿਆਨ ਗੋਲੀਬਾਰੀ ਹੋਈ। ਹਾਲਾਂਕਿ ਨਸ਼ਾ ਤਸਕਰ ਭੱਜਣ ’ਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Amritsar News)
ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਸਕਰ ਗੁਰਲਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਧਨੋਏ ਖੁਰਦ ਆਪਣੀ ਨਵੀਂ ਥਾਰ ਕਾਰ (ਨੰ. ਏ/ਐੱਫ) ਵਿਚ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਲੈ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਟੀ ਪੁਆਇੰਟ ਸੁੱਖੇਵਾਲ ਵਿਖੇ ਨਾਕਾ ਲਗਾਇਆ।
ਇਹ ਵੀ ਪੜ੍ਹੋ : ਗੋਲੀਆਂ ਮਾਰ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਜਦੋਂ ਮੁਲਜ਼ਮ ਨਾਕੇ ’ਤੇ ਪਹੁੰਚਿਆ ਤਾਂ ਉਸ ਨੂੰ ਕਾਰ ਰੋਕਣ ਦਾ ਇਸ਼ਾਰਾ ਕੀਤਾ ਗਿਆ। ਪਰ ਉਸ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਨਾਕਾ ਤੋੜ ਕੇ ਅੰਮ੍ਰਿਤਸਰ ਵੱਲ ਭੱਜ ਗਿਆ। ਪੁਲਿਸ ਅਤੇ ਤਸਕਰਾਂ ਵਿਚਕਾਰ ਕਈ ਗੋਲੀਆਂ ਚੱਲੀਆਂ। ਇੱਕ ਗੋਲੀ ਥਾਰ ਦੇ ਟਾਇਰ ਵਿੱਚ ਲੱਗੀ। ਟਾਇਰ ਪੈਂਚਰ ਹੋਣ ਤੋਂ ਬਾਅਦ ਕਾਰ ਦੀ ਰਫ਼ਤਾਰ ਧੀਮੀ ਹੋ ਗਈ ਪਰ ਤਸਕਰ ਉਦੋਂ ਤੱਕ ਕਾਰ ਭਜਾਉਂਦਾ ਰਿਹਾ ਜਦੋਂ ਤੱਕ ਉਸ ਦਾ ਪੈਂਚਰ ਹੋਇਆ ਟਾਇਰ ਉਤਰ ਨਹੀਂ ਗਿਆ। ਮਾਨਾਵਾਲਾ ‘ਚ ਬੈਸਟ ਪ੍ਰਾਈਸ ਨੇੜੇ ਪੁਲਸ ਨੇ ਤਸਕਰ ਦਾ ਥਾਰ ਰੋਕਣ ‘ਚ ਸਫਲਤਾ ਹਾਸਲ ਕੀਤੀ। Amritsar News