ਤਹਿਸੀਲਦਾਰ ਦੇ ਨਾਂਅ ’ਤੇ 7 ਹਜ਼ਾਰ ਦੀ ਰਿਸ਼ਵਤ ਮੰਗਣ ਵਾਲੇ ਫ਼ਰਜੀ ਪਟਵਾਰੀ ਨੂੰ ਵਿਜੀਲੈਂਸ ਨੇ ਦਬੋਚਿਆ

Vigilance

ਸਬੰਧਤ ਤਹਿਸੀਲਦਾਰ ਤੇ ਪਟਵਾਰੀ ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ | Vigilance

ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵਿਅਕਤੀ ਨੂੰ ਤਹਿਸੀਲਦਾਰ ਦੇ ਨਾਂਅ ’ਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ ਜੋ ਖੁਦ ਨੂੰ ਜ਼ਿਲੇ੍ਹ ਦੇ ਇੱਕ ਪਿੰਡ ਦਾ ਪਟਵਾਰੀ ਦੱਸ ਰਿਹਾ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਈਸਰ ਨਗਰ ਲੁਧਿਆਣਾ ਨੇ ਭਿ੍ਰਸ਼ਟਾਚਾਰ ਵਿਰੋਧੀ ਐਕਸਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਸਹੁਰੇ ਰਤਨ ਚੰਦ ਦੀ ਮੌਤ ਤੋਂ ਬਾਅਦ ਉਸ ਦੀ ਸੱਸ ਸੁਨੀਤਾ ਦੇਵੀ ਅਤੇ ਉਸਦੇ ਬੱਚਿਆਂ ਦੇ ਨਾਂਅ ਜਾਇਦਾਦ ਦਾ ਇੰਤਕਾਲ ਦਰਜ ਕਰਵਾਉਣਾ ਸੀ। (Vigilance)

ਜਿਸ ਦੇ ਲਈ ਖੁਦ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੋਹਾੜਾ ਦਾ ਪਟਵਾਰੀ ਦੱਸਣ ਵਾਲੇ ਵਿਅਕਤੀ ਰਮਨ ਕੌੜਾ ਨੇ ਤਹਿਸੀਲਦਾਰ ਦੇ ਨਾਂਅ ’ਤੇ ਉਨ੍ਹਾਂ ਪਾਸੋਂ 7000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਇੱਕ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਸੀ। ਜਿਸ ਤੋਂ ਬਾਅਦ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ. ਨੰਬਰ 19, ਮਿਤੀ 2 ਅਗਸਤ 2023 ਨੂੰ ਦਰਜ ਕਰਨ ਬਾਅਦ ਵੀਰਵਾਰ ਨੂੰ ਰਮਨ ਕੌੜਾ ਨਾਂਅ ਦੇ ਵਿਅਕਤੀ ਨੂੰ ਗਿ੍ਰਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਵਿੱਚ ਪਿੰਡ ਕੋਹਾੜਾ ਵਿਖੇ ਤਾਇਨਾਤ ਸਬੰਧਿਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। (Vigilance)

ਸਦਭਾਵਨਾ ਤੇ ਭਾਈਚਾਰਕ ਸਾਂਝ ਜ਼ਰੂਰੀ