ਨੂਹ ਹਿੰਸਾ ਤੋਂ ਬਾਅਦ ਸਰਸਾ ’ਚ ਪੁਲਿਸ ਨੇ ਮੁਸਤੈਦੀ ਵਧਾਈ, ਲੋਕਾਂ ਨੂੰ ਕੀਤਾ ਸਾਵਧਾਨ

Sirsa News

ਅਫ਼ਵਾਹਾਂ ਤੋਂ ਦੂਰ ਰਹਿਣ ਲਈ ਲੋਕਾਂ ਨੂੰ ਕੀਤਾ ਸੁਚੇਤ | Sirsa News

ਸਰਸਾ (ਸੱਚ ਕਹੂੰ ਨਿਊਜ਼)। ਨੂਹ ਖੇਤਰ ’ਚ ਹਿੰਸਾ ਅਤੇ ਸਾੜਫੂਕ ਦੀ ਘਟਨਾ ਤੋਂ ਬਾਅਦ ਜਿੱਥੇ ਜ਼ਿਲ੍ਹਾ ਪੁਲਿਸ (Sirsa News) ਪੂਰੀ ਤਰ੍ਹਾਂ ਚੌਕਸ ਹੋ ਗਈ ਹੈ, ਉਥੇ ਹੀ ਦੂਜੇ ਪਾਸੇ ਪੁਲਿਸ ਸੁਪਰਡੈਂਟ ਉਦੈ ਸਿੰਘ ਮੀਨਾ ਦੀਆਂ ਹਦਾਇਤਾਂ ‘ਤੇ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦਾ ਯਤਨ ਕੀਤਾ ਗਿਆ। ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਫਲੈਗ ਮਾਰਚ ਕੱਢ ਕੇ ਸਮਾਜ ਦੇ ਸਮੂਹ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਗਿਆ।

ਇਹ ਵੀ ਪੜ੍ਹੋ : ਹਰਿਆਣਾ : ਨੂੰਹ ਹਿੰਸਾ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ

ਸਰਸਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ’ਚ ਫਲੈਗ ਮਾਰਚ ਦੀ ਅਗਵਾਈ ਕਰ ਰਹੇ ਡੀ.ਐਸ.ਪੀ ਜਗਤ ਸਿੰਘ ਨੇ ਦੱਸਿਆ ਕਿ ਫਲੈਗ ਮਾਰਚ ਦੌਰਾਨ ਸਮੂਹ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵਿੱਚ ਨਾ ਪੈਣ ਅਤੇ ਸਮਾਜ ਦੇ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਵਾਲੇ ਮਾਹੌਲ ਨੂੰ ਪੂਰੀ ਤਰ੍ਹਾਂ ਬਣਾਈ ਰੱਖਣ। ਡੀਐਸਪੀ ਜਗਤ ਸਿੰਘ ਨੇ ਦੱਸਿਆ ਕਿ ਪੁਲਿਸ ਸੁਪਰਡੈਂਟ ਉਦੈ ਸਿੰਘ ਮੀਨਾ ਵੱਲੋਂ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਨੂੰ ਇਸ ਸਬੰਧੀ ਸਖਤ ਚੌਕਸੀ ਅਤੇ ਸਾਵਧਾਨੀ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।