ਰਾਏਕੋਟ ’ਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕੀਤੀ ਮੀਟਿੰਗ
(ਸੱਚ ਕਹੂੰ ਨਿਊਜ਼) ਰਾਏਕੋਟ। ਸੰਯੁਕਤ ਕਿਸਾਨ ਮੋਰਚਾ ਦੀਆਂ ਪੰਜਾਬ ਪੱਧਰੀ 32 ਜੱਥੇਬੰਦੀਆਂ ਦੀਆਂ ਹਦਾਇਤਾਂ ਮੁਤਾਬਕ ਅੱਜ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਕਿਸਾਨ ਆਗੂ ਜਸਦੇਵ ਸਿੰਘ ਲਲਤੋਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਬੀ.ਕੇ.ਯੂ ਡਕੌਂਦਾ, ਬੀ.ਕੇ.ਯੂ (ਲੱਖੋਵਾਲ), ਬੀ.ਕੇ.ਯੂ ਕਾਦੀਆਂ, ਕਿਰਤੀ ਕਿਸਾਨ ਯੂਨੀਅਨ, ਪੰਜਾਬ ਕਿਸਾਨ ਸਭਾ, ਬੀ.ਕੇ.ਯੂ (ਦੋਆਬਾ), ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਆਨ, ਜ਼ਮਹੂਰੀ ਕਿਸਾਨ ਸਭਾ ਆਦਿ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। (Farmer News)
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 19 ਅਗਸਤ ਨੂੰ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਦਫਤਰਾਂ ਅਤੇ ਘਰਾਂ ਦਾ ਘਿਰਾਓ ਕਰਕੇ ਚੇਤਾਵਨੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ 19 ਅਗਸਤ ਨੂੰ ਲੁਧਿਆਣਾ ਜ਼ਿਲ੍ਹੇ ’ਚ ਰਾਏਕੋਟ, ਜਗਰਾਓਂ, ਹਲਕਾ ਗਿੱਲ (ਲੁਧਿਆਣਾ), ਸਾਹਨੇਵਾਲ, ਸਮਰਾਲਾ, ਪਾਇਲ , ਖੰਨਾ ਸਮੇਤ ਸਾਰੇ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਸੰਸਦਮੈਂਬਰਾਂ ਦੇ ਘਰਾਂ ਅਤੇ ਦਫਤਰਾਂ ਅੱਗੇ ਵੱਡੇ ਘਿਰਾਓ ਕੀਤੇ ਜਾਣਗੇ। (Farmer News)
ਇਹ ਵੀ ਪੜ੍ਹੋ : ਨਸ਼ਾ ਸਮਾਜ ਨੂੰ ਘੁਣ ਵਾਂਗ ਖਾ ਰਿਹਾ, ਇਸ ਦੇ ਖਾਤਮੇ ਲਈ ਨੌਜਵਾਨ ਅੱਗੇ ਆਉਣ : ਡੀਐਸਪੀ ਹਰਪਿੰਦਰ ਕੌਰ ਗਿੱਲ
ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਹੜ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਖਾਤਿਆਂ ਵਿੱਚ ਭੇਜਿਆ ਜਾਵੇ। ਝੋਨੇ ਦੀ ਫਸਲ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਨਹਿਰੀ ਪਾਣੀ ਦਾ ਪ੍ਰਬੱਧ ਵੀ ਸੁਚੱਜੇ ਢੰਗ ਨਾਲ ਕੀਤਾ ਜਾਵੇ।ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 19 ਅਗਸਤ ਨੂੰ ਕੀਤੇ ਜਾਣ ਵਾਲੇ ਐਕਸ਼ਨ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਤਾਂ ਜੋ ਸਰਕਾਰਾਂ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਮਨਵਾਇਆ ਜਾ ਸਕੇ।