ਸ਼ਰਾਰਤੀ ਅਨਸਰਾਂ ’ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

(ਸੁਭਾਸ਼ ਸ਼ਰਮਾ) ਕੋਟਕਪੂਰਾ। ਡੀ.ਆਈ.ਜੀ ਅਜੈ ਮਲੂਜਾ ਫਰੀਦਕੋਟ ਰੇਂਜ ਦੀ ਅਗਵਾਈ ਵਿੱਚ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਵੱਖ- ਵੱਖ ਥਾਵਾਂ ’ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾਂਦੀ ਹੈ। ਇਸੇ ਕੜੀ ਤਹਿਤ ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਸਾਹਮਣੇ ਏ.ਐੱਸ.ਆਈ. ਗੁਰਜੰਟ ਸਿੰਘ ਦੀ ਟੀਮ ਵੱਲੋਂ ਨਾਕਾ ਲਗਾ ਕੇ ਹੁਲੜਬਾਜ਼ਾਂ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਗਈ। (Kotkapura News)

ਇਹ ਵੀ ਪੜ੍ਹੋ : ਪੰਜਾਬ ’ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਸਾਰਿਆਂ ਲਈ ਕੰਮ ਦੀ ਖ਼ਬਰ

ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਦੀ ਇਸ ਕਾਰਵਾਈ ਨਾਲ ਵਿਦਿਆਰਥਣਾਂ, ਮਾਪਿਆਂ ਅਤੇ ਸਕੂਲ ਸਟਾਫ਼ ਬਹੁਤ ਹੀ ਸੌਖ ਮਹਿਸੂਸ ਕਰ ਰਹੇ ਹਨ ਅਤੇ ਵਿਦਿਆਰਥਣ ਬੇਖੌਫ ਹੋ ਕੇ ਬਿਨਾ ਕਿਸੇ ਪ੍ਰੇਸ਼ਾਨੀ ਤੋਂ ਸਕੂਲ ਆ ਜਾ ਸਕਦੀਆਂ ਹਨ ਕਿਉਂਕਿ ਪਹਿਲਾਂ ਕੁਝ ਸਿਰ ਫਿਰੇ ਮੁੰਡੇ ਹੁੱਲੜਬਾਜੀ ਕਰਕੇ ਵਿਦਿਆਰਥਣਾਂ ਨੂੰ ਪਰੇਸ਼ਾਨ ਕਰਦੇ ਸਨ। (Kotkapura News)

ਪ੍ਰਿੰਸੀਪਲ ਨੇ ਪੁਲਿਸ ਵਿਭਾਗ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਹੈ ਕਿ ਸਕੂਲ ਲੱਗਣ ਅਤੇ ਛੁੱਟੀ ਸਮੇਂ ਹਰ ਰੋਜ਼ ਲੜਕੀਆਂ ਨੂੰ ਸੁਰੱਖਿਅਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਸਿੱਖਿਆ ਗ੍ਰਹਿਣ ਕਰ ਸਕਣ। ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਪੁਲਿਸ ਦੀ ਇਸ ਕਾਰਵਾਈ ਦੀ ਪੁਰ ਜ਼ੋਰ ਸ਼ਲਾਘਾ ਕੀਤੀ ਜਾ ਰਹੀ ਹੈ।