Punjab Government Scheem
ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਲਈ ਲਗਾਤਾਰ ਨਵੀਆਂ ਸਕੀਮਾਂ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਾਰੇ ਵਰਗਾਂ ਦੇ ਭਲੇ ਲਈ ਨਵੇਂ ਰਾਹ ਖੋਲ੍ਹੇ ਜਾ ਰਹੇ ਹਨ। ਇਸ ਦੇ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਨੇ ਔਰਤਾਂ ਤੇ ਲੜਕੀਆਂ ਲਈ ਰਾਸ਼ੀ ਜਾਰੀ ਕਰ ਦਿੱਤੀ ਹੈ।
ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਂਡਿੰਗ 372 ਕੇਸਾਂ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਆਸ਼ੀਰਵਾਦ ਸਕੀਮ ਤਹਿਤ ਵਿਆਹ ਸਮੇਂ ਸ਼ਗਨ ਵਜੋਂ 51000 ਰੁਪਏ ਦਿੱਤੇ ਜਾ ਰਹੇ ਹਨ। ਇਸ ਤਹਿਤ ਬਿਨੈਕਾਰ ਦੀ ਆਮਦਨ ਵੀ ਮੁੱਖ ਤੌਰ ‘ਤੇ ਦੇਖੀ ਜਾਂਦੀ ਹੈ।