ਸਾਡੇ ਨਾਲ ਸ਼ਾਮਲ

Follow us

26.2 C
Chandigarh
Tuesday, February 17, 2026
More
    Home Breaking News ਕਰਜ਼ੇ ਤੋਂ ਪ੍ਰ...

    ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

    Laheragaga News
    ਮ੍ਰਿਤਕ ਸੁਖਪਾਲ ਸਿੰਘ ਦੀ ਫੋਟੋ।

    ਲਹਿਰਾਗਾਗਾ, (ਰਾਜ ਸਿੰਗਲਾ)। ਲਹਿਰਾਗਾਗਾ ਦੇ ਨੇੜਲੇ ਪਿੰਡ ਭੂਟਾਲ ਕਲਾਂ ਵਿੱਚ ਕਰਜ਼ੇ ਤੋਂ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਾਇ ਹੈ ਮ੍ਰਿਤਕ ਸੁਖਪਾਲ ਸਿੰਘ (28) ਪੁੱਤਰ ਕਰਨੈਲ ਸਿੰਘ ਜ਼ਮੀਨ ਦਾ ਮਾਲਕ ਸੀ। ਕਰਜ਼ਾ ਜ਼ਿਆਦਾ ਹੋਣ ਕਾਰਨ ਉਸ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ, ਉਸ ਨੂੰ ਗੰਭੀਰ ਹਾਲੱਤ ਦੇ ਵਿਚ ਟੋਹਾਣਾ (ਹਰਿਆਣਾ) ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਗਈ। (Laheragaga News)

    ਇਹ ਵੀ ਪੜ੍ਹੋ : ਕਿਸੇ ਹੋਰ ਦੀ ਜਗਾ ਕਲਰਕ ਦਾ ਪੇਪਰ ਦੇਣ ਵਾਲਾ ਕੀਤਾ ਪੁਲਿਸ ਹਵਾਲੇ

    ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਿਤਾ ਦੀ ਮੌਤ ਕੁੱਝ ਸਮਾਂ ਪਹਿਲਾਂ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ‘ਚ ਪਤਨੀ ਸੰਦੀਪ ਕੌਰ ਅਤੇ 7 ਸਾਲਾਂ ਪੁੱਤਰ ਕਰਨਪ੍ਰੀਤ ਸਿੰਘ ਹਨ। ਥਾਣੇਦਾਰ ਹਰਬੰਸ ਸਿੰਘ ਨੇ ਪਤਨੀ ਸੰਦੀਪ ਕੌਰ ਦੇ ਬਿਆਨ ‘ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਹੈ। ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੁਟਾਲ, ਗੋਬਿੰਦ ਸਿੰਘ ਪੰਡੇਰ, ਜਗਦੇਵ ਸਿੰਘ ਅਤੇ ਸ਼ੇਰ ਸਿੰਘ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੀ ਆਰਥਿਕ ਮੱਦਦ ਕਰੇ।

    LEAVE A REPLY

    Please enter your comment!
    Please enter your name here