ਸਾਡੇ ਨਾਲ ਸ਼ਾਮਲ

Follow us

14.3 C
Chandigarh
Wednesday, February 11, 2026
More
    Home Breaking News ਬਾਹਰ ਜਾਣ ਤੋਂ ...

    ਬਾਹਰ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਬੰਦ ਰਹਿਣਗੀਆਂ ਬੱਸਾਂ

    Punjab Roadways

    ਜਲੰਧਰ। ਪੀਆਰਟੀਸੀ-ਪਨਬੱਸ (Roadway bus) ਠੇਕਾ ਕਰਮਚਾਰੀ ਯੂਨੀਅਨ ਨੇ ਤਿੰਨ ਦਿਨ ਲਈ ਬੱਸਾਂ ਦਾ ਚੱਕਾ ਜਾਮ ਰੱਖਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ 14 ਤੋਂ 16 ਅਗਸਤ ਤੱਕ ਚੱਕਾ ਜਾਮ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਰਮੇਸ਼ ਸਿੰਘ ਗਿੱਲ ਯੂਨੀਅਨ ਦੇ ਸੂਬਾ ਪ੍ਰਧਾਨ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੂਬਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਚੰਨਾ, ਦਲਜੀਤ ਸਿੰਘ ਜੱਲੇਵਾਲ ਤੇ ਸੱਤਪਾਲ ਸਿੰਘ ਦੀ ਹਾਜ਼ਰੀ ਵਿੰਚ ਮੀਟਿੰਗ ਦੌਰਾਨ ਠੇਕੇਦਾਰੀ ਸਿਸਟਮ ਦਾ ਵਿਰੋਧ ਕੀਤਾ ਗਿਆ।

    ਚਾਨਣ ਸਿੰਘ ਚੰਨਾ ਨੇ ਕਿਹਾ ਕਿ 6600 ਦੇ ਲਗਭਗ ਠੇਕਾ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ ਅਤੇ ਕਰਮਚਾਰੀਆਂ ਦੀ ਡਿਊਟੀ ਸਬੰਧੀ ਕੰਡੀਸ਼ਨਾਂ ਵਿੱਚ ਸੁਧਾਰ ਕਰ ਕੇ ਅਧਿਕਾਰੀਆਂ ਦੀ ਮਨਮਰਜ਼ੀ ’ਤੇ ਲਗਾਮ ਲਾਈ ਜਾਵੇ। ਉਨ੍ਹਾਂ ਕਿਹਾ ਕਿ ਛੋਟੇ-ਮੋਟੇ ਕੋਸਾਂ ’ਚ ਸਸਪੈਂਡ ਹੋਏ 400 ਦੇ ਕਰੀਬ ਕਰਮਚਾਰੀਆਂ ਦੀਆਂ ਲਿਸਟਾਂ ਵਿਭਾਗ ਨੂੰ ਮੁਹੱਈਆ ਕਰਵਾਈ ਗਈ ਸੀ ਅਤੇ ਉਨ੍ਹਾਂ ਨੂੰ ਬਹਾਲ ਕਰਨ ਦੀ ਮੰਗ ਰੱਖੀ ਗਈ ਸੀ, ਜਿਸ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਕਤ ਕਰਮਚਾਰੀਆਂ ਨੂੰ ਹੁਣ ਤੱਕ ਬਹਾਲ ਨਹੀਂ ਕੀਤਾ ਗਿਆ ਹੈ, ਜਿਸ ਨਾਲ ਯੂਨੀਅਨ ਵਿੱਚ ਰੋਸ ਪੈਦਾ ਹੋ ਰਿਹਾ ਹੈ।

    ਯਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ | Roadway bus

    ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਠੇਕੇਦਾਰ ਨੂੰ ਲਾਭ ਪਹੁੰਚਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਈਆ ਜਾ ਰਹੀਆਂ ਹਨ, ਜਿਸ ਨਾਲ ਵਿਭਾਗ ਨੂੰ ਵੱਡਾ ਨੁਕਸਾਨ ਹੋਵੇਗਾ ਅਤੇ ਯਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਕਮੀ ਆਵੇਗੀ। ਗਿੱਲ ਨੇ ਕਿਹਾ ਕਿ ਪੈਂਡਿੰਗ ਮੰਗਾਂ ਨੂੰ ਲੈ ਕੇ 14 ਤੋਂ 16 ਤੱਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਕੇ ਕਰਮਚਾਰੀ ਹੜਤਾਲ ’ਤੇ ਰਹਿਣਗੇ ਅਤੇ 15 ਅਗਸਤ ਨੂੰ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਸੂਬੇ ਦੇ ਵੱਖ-ਵੱਖ ਡਿੱਪੂਆਂ ਦੇ ਅਹੁਦੇਦਾਰ ਕਾਲੇ ਚੋਲੇ ਪਾ ਕੇ ਪ੍ਰਦਰਸ਼ਨ ਕਰਨਗੇ।

    ਯੂਨੀਅਨ ਨੇ ਕਿਹਾ ਕਿ ਆਊਟਸੋਰਸ ’ਤੇ ਹੋਣ ਵਾਲੀ ਭਰਤੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉੱਥੇ ਹੀ ਠੇਕੇਦਾਰੀ ਸਿਸਟਮ ਦਾ ਵਿਰੋਧ ਤੇਜ਼ ਕੀਤਾ ਜਾਵੇਗਾ ਕਿਉਂਕਿ ਠੇਕੇ ’ਤੇ ਭਰਤੀ ਕਰਨਾ ਨੌਜਵਾਨਾਂ ਦਾ ਸਿੱਧੇ ਤੌਰ ’ਤੇ ਸੋਸ਼ਨ ਹੈ। ਵਿਭੋਗੀ ਅਧਿਕਾਰੀ ਜੇਕਰ ਆਪਣੀਆਂ ਨੀਤੀਆਂ ਤੋਂ ਬਾਜ ਨਾ ਆਏ ਤਾਂ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।

    ਕਰਮਚਾਰੀਆਂ ਦੀ ਤਨਖ਼ਾਹ ’ਚ 5 ਫ਼ੀਸਦੀ ਵਾਧਾਂ ਕੀਤਾ ਜਾਵੇ : ਢਿੱਲੋਂ

    ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਕਰਮਚਚਾਰੀਆਂ ਦੀ ਤਨਖ਼ਾਹ 5 ਫ਼ੀਸਦੀ ਵਧਾਈ ਗਈ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਵਧੀ ਹੋਈ ਤਨਖ਼ਾਹ ’ਤੇ ਰੋਕ ਲਾ ਦਿੱਤੀ ਗਈ। ਇਸੇ ਕ੍ਰਮ ਵਿੱਚ ਅਕਤੂਬਰ 2022 ਤੋਂ ਤਨਖ਼ਾਹ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਤਨਖਾਹ ਵਿੱਚ ਤੁਰੰਤ ਪ੍ਰਭਾਵ ਨਾਲ 5 ਫ਼ੀਸਦੀ ਵਾਧਾ ਕਰਨ ਦੀ ਮੰਗ ਰੱਖਦਿਆਂ ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ, ਮੁੱਖ ਸਕੱਤਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਤਖ਼ਾਹ ਵਾਧੇ ਸਮੇਤ ਕਈ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ ਪਰ ਇਨ੍ਹਾਂ ਦੀ ਫ਼ਾਈਲ ਅੱਗੇ ਨਹੀਂ ਵਧਾਈ ਜਾ ਰਹੀ, ਜਿਸ ਨਾਲ ਕਰਮਚਾਰੀਆਂ ਵਿੰਚ ਰੋਸ ਵਧਦਾ ਜਾ ਰਿਹਾ ਹੈ।

    ਇਹ ਵੀ ਪੜ੍ਹੋ : ਪੰਜਾਬ ਰਾਜ ਖੁਰਾਕ ਕਮਿਸ਼ਨ ਮੈਂਬਰ ਵੱਲੋਂ ਰਾਸ਼ਨ ਡਿਪੂਆਂ, ਆਗਣਵਾੜੀ ਸੈਂਟਰਾਂ ਤੇ ਸਕੂਲਾਂ ਦਾ ਦੌਰਾ

    LEAVE A REPLY

    Please enter your comment!
    Please enter your name here