ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ | Flood Affected Areas
ਪਟਿਆਲਾ (ਖੁਸ਼ਵੀਰ ਸਿੰਘ ਤੂਰ)| ਸੱਤ ਮੈਂਬਰੀ ਕੇਂਦਰੀ ਅੰਤਰ ਮੰਤਰਾਲਾ ਟੀਮ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਥਾਵਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਦੇ ਮੈਂਬਰਾਂ ਵੱਲੋਂ ਹਲਕਾ ਸਨੌਰ ਦੇ ਦੇਵੀਗੜ੍ਹ ਖੇਤਰ ਦੇ ਰੋਹੜ ਜੰਗੀਰ, ਹਲਕਾ ਸੁਤਰਾਣਾ ਦੇ ਬਾਦਸਾਹਪੁਰ ਆਦਿ ਥਾਵਾਂ ਦਾ ਦੌਰਾ ਕੀਤਾ ਗਿਆ ਅਤੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਮੀਰਾਪੁਰ ਕਾਲਜ਼ ਵਿਖੇ ਪਟਿਆਲਾ ਦੀ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਵੱਲੋਂ ਕੇਂਦਰੀ ਟੀਮ ਨੂੰ ਪਟਿਆਲਾ ’ਚ ਗੁਜ਼ਰਨ ਵਾਲੇ ਘੱਗਰ ਦਰਿਆ ਅਤੇ ਇਸਦੇ ਨਾਲ ਲੱਗਦੇ ਇਲਾਕਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ : ਫਲਿੱਪ ਕਾਰਟ ਅਕਾਊਂਟ ਐਕਟੀਵੇਟ ਕਰਾਉਣ ਬਹਾਨੇ ਬੈਂਕ ਖਾਤੇ ’ਚੋਂ 85 ਹਜ਼ਾਰ ਰੁਪਏ ਕੀਤੇ ਟਰਾਂਸਫ਼ਰ
ਇਸ ਮੌਕੇ ਐਨਡੀਐਮਏ ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ ਵੱਲੋਂ ਕਿਹਾ ਗਿਆ ਕਿ ਉਹ ਅੱਜ ਜ਼ਿਲ੍ਹੇ ਅੰਦਰ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਹਨ ਅਤੇ ਵੱਖ ਵੱਖ ਥਾਵਾਂ ਤੇ ਪੁੱਜ ਕੇ ਢਹਿ ਢੇਰੀ ਹੋਏ ਇਨਫਰਾਸਟੱਕਚਰ, ਝੋਨੇ ਦੀ ਫਸਲ ਆਦਿ ਦਾ ਬਿਊਰਾ ਇਕੱਠਾ ਕਰਕੇ ਵਿੱਤੀ ਨੁਕਸਾਨ ਦਾ ਮੁਲਾਂਕਣ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਨੁਕਸਾਨ ਲਈ ਜੋਂ ਪੈਸਾ ਜਾਰੀ ਕੀਤਾ ਜਾਂਦਾ ਹੈ, ਉਸਦੇ ਅਨੁਸਾਰ ਹੀ ਪੈਸਾ ਜਾਰੀ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।