ਸਰਕਾਰ ਆਜ਼ਾਦੀ ਘੁਲਾਟੀਆਂ ਦੇ ਹਰ ਦੁੱਖ ਤਕਲੀਫ਼ ਵਿੱਚ ਨਾਲ ਖੜੀ ਹੈ- ਜੌੜਾ ਮਾਜਰਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸੁਤੰਤਰਤਾ ਸੰਗਰਾਮੀ (Freedom Fighters) ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਵੱਖ-ਵੱਖ ਸੁਤੰਤਰਤਾ ਸੈਨਾਨੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਪਿੰਡ ਸ਼ੰਭੂ ਕਲਾਂ ਵਿਖੇ ਸੁਤੰਤਰਤਾ ਸੈਨਾਨੀਆਂ ਤਾਰਾ ਸਿੰਘ ਤੇ ਕਸ਼ਮੀਰ ਸਿੰਘ ਦੇ ਘਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ । ਉਨ੍ਹਾਂ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : 63 ਹਜ਼ਾਰ ਤੋਂ ਵੱਧ ਬਜ਼ੁਰਗ ਕਿਸਾਨਾਂ ਦੀ ਪੈਨਸ਼ਨ ਹੋਵੇਗੀ ਬੰਦ!
ਜੌੜਾਮਾਜਰਾ (Chetan Singh Jouramajra) ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ (Freedom Fighters) ਦੀ ਬਦੌਲਤ ਹੀ ਅਸੀਂ ਆਜ਼ਾਦ ਫਿਜ਼ਾ ਦਾ ਅਨੰਦ ਮਾਣ ਰਹੇ ਹਾਂ, ਅੱਜ ਉਨ੍ਹਾਂ ਨੇ ਪਟਿਆਲਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਜ਼ਾਦੀ ਘੁਲਾਟੀਆਂ ਦੀ ਸੋਚ ‘ਤੇ ਪਹਿਰਾ ਦੇਣ ਤੇ ਇਨ੍ਹਾਂ ਦੀ ਹਰ ਦੁੱਖ ਤਕਲੀਫ ਦੂਰ ਕਰਨ ਲਈ ਵਚਨਬੱਧ ਹੈ।
ਪਿੰਡ ਸ਼ੰਭੂ ਕਲਾਂ ਦੇ ਵਾਸੀ ਆਜ਼ਾਦੀ ਗੁਲਾਟੀਏ, 100 ਸਾਲਾ ਤੋਂ ਵੱਧ ਉਮਰ ਦੇ ਤਾਰਾ ਸਿੰਘ ਤੇ ਕਸ਼ਮੀਰ ਸਿੰਘ, ਜੋ ਜੈਤੋ ਦੇ ਮੋਰਚੇ ‘ਚ ਨਾਭਾ ਜੇਲ੍ਹ ਕੱਟਣ ਸਮੇਤ ਕਈ ਵਾਰ ਜੇਲ ਗਏ ਸਨ। ਪਿੰਡ ਸੂਹਰੋਂ ਦੇ ਸੇਵਾ ਸਿੰਘ ਤੇ ਕਸ਼ਮੀਰ ਸਿੰਘ ਦੇ ਘਰ ਵੀ ਗਏ। ਉਹ ਦੁਪਹਿਰ ਵੇਲੇ ਪਿੰਡ ਹਰਪਾਲਪੁਰ ਦੇ ਚਰਨ ਸਿੰਘ ਦੇ ਘਰ ਗਏ । ਬਾਅਦ ਦੁਪਹਿਰ ਵੀ ਉਹ ਜ਼ਿਲ੍ਹੇ ਦੇ ਵੱਖ ਵੱਖ ਸੁਤੰਤਰਤਾ ਸੈਨਾਨੀਆਂ ਦੇ ਘਰ ਜਾ ਕੇ ਮੁਲਾਕਾਤ ਕਰਨਗੇ।