ਸਾਡੇ ਨਾਲ ਸ਼ਾਮਲ

Follow us

17.5 C
Chandigarh
Wednesday, February 18, 2026
More
    Home Breaking News ਸਿੱਧੂ ਮੂਸੇਵਾਲ...

    ਸਿੱਧੂ ਮੂਸੇਵਾਲਾ ਕਤਲ ਨਾਲ ਜੁੜੀ ਵੱਡੀ ਖਬਰ

    Sachin Thapan Bishnoi

    ਵਾਂਡੇਟ ਧਰਮਨਜੋਤ ਸਿੰਘ ਕਾਹਲੋਂ ਨੂੰ ਯੂਐਸ ਤੋਂ ਲਿਆ ਹਿਰਾਸਤ ’ਚ

    (ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala ) ਦੇ ਕਤਲ ਮਾਮਲੇ ’ਚ ਵੱਡੀ ਸਫਲਤਾ ਮਿਲੀ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਵਾਂਟੇਡ ਧਰਮਨਜੋਤ ਸਿੰਘ ਕਾਹਲੋਂ ਨੂੰ ਯੂਐਸ ਤੋਂ ਹਿਰਾਸਤ ’ਚ ਲੈ ਲਿਆ ਗਿਆ ਹੈ। ਉਹ ਗੈਂਗਸ਼ਟਰ ਲਾਰੈਂਸ ਅਤੇ ਗੋਲਡੀ ਬਰਾੜ ਦਾ ਕਰੀਬੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ’ਚ ਇਸ ਦਾ ਵੱਡਾ ਹੱਥ ਹੈ ਇਸ ਨੇ ਹੀ ਹਥਿਆਰ ਗੋਲਡੀ ਬਰਾੜ ਤੱਕ ਪਹੁੰਚਾਏ ਸਨ। ਧਰਮਨਜੋਤ ਗੈਂਗਸ਼ਟਰ ਲਾਰੈੇਂਸ ਬਿਸ਼ਨੋਈ ਅਤੇ ਬੰਬੀਹਾ ਗੈਂਗ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ।

    ਗੋਲਡੀ ਬਰਾੜ ਨੇ ਕਰਵਾਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ  (Gangster Goldie Brar)

    ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵੀ ਗੋਲਡੀ ਬਰਾੜ ਨੇ ਕਰਵਾਇਆ ਸੀ। ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਦਿਨ ਦਿਹਾੜੇ ਅਂਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਕਤਲ ਦੀ ਗੱਲ ਕਬੂਲੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸ਼ਾਮਲ ਸੀ। ਮੂਸੇਵਾਲਾ ਦੇ ਮੈਨੇਜਰ ਸ਼ਰਨਦੀਪ ਨੇ ਸ਼ੂਟਰਾਂ ਨੂੰ ਪਨਾਹ ਦਿੱਤੀ ਅਤੇ ਉਨ੍ਹਾਂ ਨੂੰ ਨਿਸ਼ਾਨੇ ਬਾਰੇ ਜਾਣਕਾਰੀ ਦਿੱਤੀ। ਜਦੋਂ ਪੁਲੀਸ ਨੇ ਮੂਸੇਵਾਲਾ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਉਸ ਨੂੰ ਕਤਲ ਕਰਨ ਲਈ ਮਜਬੂਰ ਕਰ ਦਿੱਤਾ ਗਿਆ।

    LEAVE A REPLY

    Please enter your comment!
    Please enter your name here