ਮਲੋਟ, (ਮਨੋਜ)। ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੋਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਬਣਾ ਕੇ ਜਿੱਥੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ, ਉੱਥੇ ਹੀ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਰਮਨਦੀਪ ਸਿੰਘ ਭੁੱਲਰ ਐਸ.ਪੀ (ਡੀ) ਅਤੇ ਜਸਪਾਲ ਸਿੰਘ ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਸੀ.ਆਈ.ਏ ਸਟਾਫ-2 ਮਲੋਟ ਵੱਲੋਂ 2 ਵਿਅਕਤੀਆਂ ਨੂੰ 2 ਕਿੱਲੋ ਅਫੀਮ (Opium) ਸਮੇਤ ਗ੍ਰਿਫ਼ਤਾਰ ਕਰਕੇ ਥਾਣਾ ਸਦਰ ਮਲੋਟ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਐਸ.ਆਈ ਕਰਮਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ-02 ਮਲੋਟ ਦੀ ਨਿਗਰਾਨੀ ਹੇਠ ਸੀ.ਆਈ.ਏ-02 ਮਲੋਟ ਅਤੇ ਪੁਲਿਸ ਪਾਰਟੀ ਵੱਲੋਂ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਸ਼ਹਿਰ ਮਲੋਟ ਨੂੰ ਜਾ ਰਹੇ ਸੀ, ਤਾਂ ਦੋ ਨੋਜਵਾਨ ਜੋ ਬੱਸ ਅੱਡਾ ਪਿੰਡ ਮਲੋਟ ਨਜ਼ਦੀਕ ਪੈਦਲ ਆ ਰਹੇ ਸਨ, ਦੀ ਸ਼ੱਕ ਦੇ ਅਧਾਰ ਤੇ ਨਾਮ ਪਤਾ ਪੁਛਿਆ ਤਾਂ ਉਹਨਾਂ ਨੇ ਆਪਣਾ ਨਾਮ ਭੋਜਰਾਜ ਜਟੀਆ ਪੁੱਤਰ ਬੇਰੂ ਲਾਲ ਜਟੀਆ, ਘਨਈਆ ਲਾਲ ਜਟੀਆ ਪੁੱਤਰ ਬੇਰੂ ਲਾਲ ਜਟੀਆ ਵਾਸੀ ਸੋਨਗਰ, ਥਾਣਾ ਬੇਗੂ, ਤਹਿ: ਬੇਗੂ, ਜਿਲ੍ਹਾ ਚਿਤੌੜਗੜ੍ਹ (ਰਾਜਸਥਾਨ) ਦੱਸਿਆ। ਪੁਲਿਸ ਵੱਲੋਂ ਉਹਨਾਂ ਦੀ ਤਲਾਸ਼ੀ ਲੈਣ ਤੇ ਉਹਨਾਂ ਕੋਲੋਂ 2 ਕਿੱਲੋ ਅਫੀਮ ਬਰਾਮਦ ਹੋਈ | ਥਾਣਾ ਸਦਰ ਮਲੋਟ ਪੁਲਿਸ ਨੇ ਦੋਨਾਂ ਕਥਿਤ ਆਰੋਪੀਆਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।(Opium)