ਪੰਜਾਬ ’ਚ ਹੜ੍ਹ ਪੀੜਤਾਂ ਲਈ ‘ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ’ ਆਈ ਅੱਗੇ | Flood Relief
ਫਿਰੋਜ਼ਪੁਰ (ਸਤਪਾਲ ਥਿੰਦ)। ਭਲਾਈ ਕਾਰਜਾਂ ਲਈ ਪ੍ਰਸਿੱਧ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਹੁਣ ਜ਼ਿਲ੍ਹਾ ਫਿਰੋਜ਼ਪੁਰ ’ਚ ਹੜ੍ਹ ਪੀੜਤਾਂ ਦੀ ਮੱਦਦ (Flood Relief) ਲਈ ਜੁਟ ਗਏ ਹਨ। ਸਤਲੁਜ ’ਚ ਪਾਣੀ ਚੜ੍ਹਨ ਕਰਕੇ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ’ਚ ਪਾਣੀ ਦਾਖਲ ਹੋ ਗਿਆ ਹੈ ਅਤੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਇਸ ਮੁਸ਼ਕਿਲ ਦੀ ਘੜੀ ’ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਏ ਹਨ ਉਨ੍ਹਾਂ ਹੜ੍ਹ ’ਚ ਫਸੇ ਲੋਕਾਂ ਨੂੰ ਬਚਾਉਣ ਦਾ ਕਾਰਜ ਸ਼ੁਰੂ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਕੀਮਤੀ ਸਾਮਾਨ ਵੀ ਸੁਰੱਖਿਅਤ ਥਾਵਾਂ ’ਤੇ ਪਹੰੁਚਾਇਆ ਹੜ੍ਹ ਪੀੜਤਾਂ ਦੀ ਮੱਦਦ ਲਈ ਪਹੁੰਚੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਪੂਰੀ ਰਾਤ ਰਾਹਤ ਕਾਰਜ ਚਲਾਇਆ ਗਿਆ ਜੋ ਲਗਾਤਾਰ ਜਾਰੀ ਹੈ ਇਸ ਦੇ ਨਾਲ ਹੀ ਹੜ੍ਹ ਪੀੜਤ ਲੋਕਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।
ਪੂਰੀ ਰਾਤ ਜਾਰੀ ਰਿਹਾ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਵੱਲੋਂ ਰਾਹਤ ਕਾਰਜ
ਇਸ ਮੌਕੇ 85 ਮੈਂਬਰ ਬਲਕਾਰ ਸਿੰਘ ਵੱਲੋਂ ਦੱਸਿਆ ਗਿਆ ਕਿ ਫਿਰੋਜ਼ਪੁਰ ਵਿੱਚ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਆਉਣ ਕਾਰਨ ਕਈ ਪਿੰਡ ਪਾਣੀ ਦੀ ਮਾਰ ’ਚ ਆ ਗਏ ਹਨ। ਪਾਣੀ ਕਾਫੀ ਜ਼ਿਆਦਾ ਹੋਣ ਕਾਰਨ ਲੋਕ ਘਰਾਂ ਵਿੱਚ ਫਸ ਗਏ ਹਨ, ਜਿਨ੍ਹਾਂ ਦੀ ਮੱਦਦ ਲਈ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਲੋਕਾਂ ਨੂੰ ਪਾਣੀ ਭਰੇ ਇਲਾਕੇ ’ਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਭੇਜਿਆ ਜਾ ਰਿਹਾ ਹੈ ਅਤੇ ਟਰੈਕਟਰ-ਟਰਾਲੀਆਂ ਵੀ ਲਾਈਆਂ ਹੋਈਆਂ ਹਨ ਤਾਂ ਜੋ ਲੋਕ ਆਪਣਾ ਸਾਮਾਨ ਕੱਢਣਾ ਚਾਹੁੰਦੇ ਹਨ ਤਾਂ ਉਹ ਕਿਸੇ ਤਰੀਕੇ ਘਰਾਂ ਵਿੱਚੋਂ ਕੱਢ ਸਕਦੇ ਹਨ। ਇਸ ਤੋਂ ਇਲਾਵਾ ਲੰਗਰ ਅਤੇ ਪੀਣ ਵਾਲਾ ਪਾਣੀ ਵੀ ਘਰਾਂ ਵਿੱਚ ਫਸੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ ; ਕੁਦਰਤ ਦਾ ਭਿਆਨਕ ਕਹਿਰ ਜਾਰੀ
ਦੱਸ ਦਈਏ ਕਿ ਹੁਸੈਨੀਵਾਲਾ ਸਮਾਰਕ ਕੋਲ ਸਤਲੁਜ ਤੋਂ ਪਾਰ ਸਰਹੱਦ ਨਾਲ ਲੱਗਦੇ 20-25 ਪਿੰਡਾਂ ਵਿੱਚ ਫਿਰ ਪਾਣੀ ਦੇ ਘੇਰੇ ਵਿੱਚ ਆ ਗਏ ਅਤੇ ਇਹਨਾਂ ਲੋਕਾਂ ਦੀਆਂ ਮੁਸੀਬਤਾਂ ਉਸ ਵਕਤ ਹੋਰ ਵਧ ਗਈਆਂ, ਜਦੋਂ ਇਨ੍ਹਾਂ ਨੂੰ ਸ਼ਹਿਰ ਤੇ ਹੋਰਾਂ ਪਿੰਡਾਂ ਨਾਲ ਜੋੜਨ ਵਾਲਾ ਇਕਲੌਤਾ ਪੁਲ ਵੀ ਬੀਤੇ ਦਿਨ ਤੇਜ਼ ਵਹਾਅ ਕਾਰਨ ਟੁੱਟ ਗਿਆ।