ਐੱਮਐੱਸਜੀ Dera Sacha Sauda ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਨੂਰਾਨੀ ਧਾਮ ਪਟਿਆਲਾ ਵਿਖੇ ਗਾਇਆ ਮਾਲਕ ਦਾ ਗੁਣਗਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਬਲਾਕ ਪਟਿਆਲਾ, ਮੰਡੋੜ, ਹਰਦਾਸਪੁਰ ਅਤੇ ਧਬਲਾਨ ਦੀ ਸਾਂਝੀ ਬਲਾਕ ਪੱਧਰੀ ਨਾਮ ਚਰਚਾ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਨੂਰਾਨੀ ਧਾਮ ਪਟਿਆਲਾ ਵਿਖੇ ਧੂਮ ਧਾਮ ਨਾਲ ਹੋਈ। ਇਸ ਮੌਕੇ ਨਾਮ ਚਰਚਾ ’ਚ ਪੁੱਜੀ ਸਾਧ-ਸੰਗਤ ਇੱਕ-ਦੂਜੇ ਨੂੰ ਪਵਿੱਤਰ ਅਵਤਾਰ ਮਹੀਨੇ ਦੀਆਂ ਵਧਾਈਆਂ ਦੇ ਰਹੇ ਸਨ ਅਤੇ ਸਭ ਦੇ ਚਹਿਰਿਆਂ ’ਤੇ ਖੁਸ਼ੀ ਸਾਫ਼ ਝਲਕ ਰਹੀ ਸੀ। (Dera Sacha Sauda)
ਬਲਾਕ ਪ੍ਰੇਮੀ ਸੇਵਕ ਨੇ ਸਾਧ-ਸੰਗਤ ਨੂੰ ਮਾਨਵਤਾ ਭਲਾਈ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਕੀਤਾ ਪ੍ਰੇਰਿਤ
ਇਸ ਮੌਕੇ ਬਲਾਕ ਪ੍ਰੇਮੀ ਸੇਵਕ ਮਨਜੀਤ ਇੰਸਾਂ ਨੇ ਪਵਿੱਤਰ ਨਾਅਰਾ ਲਗਾ ਕੇ ਨਾਮ ਚਰਚਾ ਦੀ ਸ਼ੁਰੂਆਤ ਕੀਤੀ ਅਤੇ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ਵਿੱਚੋਂ ਸ਼ਬਦ ਬਾਣੀ ਅਤੇ ਵਿਆਖਿਆ ਪੜ੍ਹ ਕੇ ਸੁਣਾਈ। ਇਸ ਮੌਕੇ ਸੰਬੋਧਨ ਕਰਦਿਆ ਬਲਾਕ ਪ੍ਰੇਮੀ ਸੇਵਕ ਮਨਜੀਤ ਇੰਸਾਂ ਨੇ ਸਾਧ-ਸੰਗਤ ਨੂੰ ਪਵਿੱਤਰ ਅਵਤਾਰ ਮਹੀਨੇ ਦੀਆਂ ਵਧਾਈਆਂ ਦਿੱਤੀਆਂ ਅਤੇ ਮਾਨਵਤਾ ਭਲਾਈ ਕਾਰਜਾਂ ਨੂੰ ਹੋਰ ਵੀ ਤੇਜ਼ ਗਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਸਾਧ ਸੰਗਤ ਜਿੰਨ੍ਹਾਂ ਹੋ ਕੇ ਇਸ ਜਨਮ ਮਹੀਨੇ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਮਾਨਵਤਾ ਕਾਰਜ ਕਰੇ ਤਾਂ ਜੋ ਦੀਨ ਦੁੱਖੀਆਂ ਅਤੇ ਲੋੜਵੰਦਾਂ ਨੂੰ ਸਹਾਇਤਾ ਮਿਲ ਸਕੇ। ਇਸ ਮੌਕੇ ਉਨ੍ਹਾਂ ਵੱਲੋਂ ਡੇਰਾ ਸੱਚਾ ਸੌਦਾ ਵੱਲੋਂ ਆਈਆਂ ਕੁਝ ਹਦਾਇਤਾਂ ਵੀ ਸਾਧ ਸੰਗਤ ਨੂੰ ਪੜ੍ਹ ਕੇ ਸੁਣਾਈਆਂ ਗਈਆਂ। ਇਸ ਮੌਕੇ ਸਮੂਹ ਬਲਾਕਾਂ ਦੀ ਵੱਡੀ ਗਿਣਤੀ ਵਿੱਚ ਸਾਧ-ਸੰਗਤ ਮੌਜੂਦ ਸੀ।