ਹੜ੍ਹ ਕਾਰਨ ਨੁਕਸਾਨੇ ਮਕਾਨਾਂ ਦਾ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ

Fazilka News

16 ਲਾਭਪਾਤਰੀਆਂ ਨੂੰ 10.13 ਲੱਖ ਰੁਪਏ ਦੀ ਰਕਮ ਆਨਲਾਈਨ ਖਾਤੇ ਵਿੱਚ ਭੇਜੀ ਜਾ ਰਹੀ ਹੈ : ਡਿਪਟੀ ਕਮਿਸ਼ਨਰ | Fazilka News

ਫਾਜਿਲਕਾ (ਰਜਨੀਸ਼ ਰਵੀ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਸਬੰਧੀ ਦਿੱਤੇ ਹੁਕਮਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੱਛਲੇ ਦਿਨ੍ਹੀ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ 16 ਲਾਭਪਾਤਰੀਆਂ ਨੂੰ 10 ਲੱਖ 13 ਹਜਾਰ 500 ਰੁਪਏ ਦਾ ਮੁਆਵਜ਼ਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੇਜਿਆ ਜਾ ਰਿਹਾ ਹੈ। (Fazilka News)

Fazilka News

ਉਨ੍ਹਾਂ ਨੇ ਕਿਹਾ ਕਿ ਜਿਵੇਂ ਜਿਵੇਂ ਫੀਲਡ ਤੋਂ ਰਿਪੋਰਟਾਂ ਆ ਰਹੀਆਂ ਹਨ ਤੇਜੀ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਜਾਰੀ ਕਰਨ ਨੂੰ ਜ਼ਿਲ੍ਹਾ ਪ੍ਰਸਾਸਨ ਵੱਲੋਂ ਤਰਜੀਹ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸਨਰ ਨੇ ਦੱਸਿਆ ਕਿ ਇੰਨ੍ਹਾਂ ਵਿਚ ਪਿੰਡ ਦੋਨਾ ਨਾਨਕਾਂ ਦੇ 5, ਵੱਲ੍ਹੇ ਸ਼ਾਹ ਉਤਾੜ ਦੇ 5, ਢਾਣੀ ਸੱਦਾ ਸਿੰਘ ਦਾ ਇਕ, ਤੇਜਾ ਰੁਹੇਲਾ ਦੇ ਤਿੰਨ, ਮਹਾਤਮ ਨਗਰ ਦਾ ਇਕ ਅਤੇ ਰਾਮ ਸਿੰਘ ਵਾਲੀ ਭੈਣੀ ਦਾ ਇਕ ਪਰਿਵਾਰ ਸਾਮਿਲ ਹੈ, ਜਿੰਨ੍ਹਾਂ ਨੂੰ ਮੁਆਵਜਾ ਰਕਮ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ, ਇਹ ਕੰਮ ਸ਼ੁੁਰੂ

ਡਿਪਟੀ ਕਮਿਸਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਨਿਰਦੇਸਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਹਰ ਪ੍ਰਭਾਵਿਤ ਤੱਕ ਗਿਰਦਾਵਰੀ ਕਰਵਾ ਕੇ ਨੁਕਸਾਨ ਦੀ ਭਰਪਾਈ ਲਈ ਮੁਆਵਜਾ ਜਾਰੀ ਕਰੇਗਾ। ਉਨ੍ਹਾਂ ਨੇ ਕਿਹਾ ਕਿ ਇਹ ਮੁਆਵਜਾ ਮਕਾਨ ਦੇ ਕਿੰਨੇ ਹਿੱਸੇ ਦਾ ਨੁਕਸਾਨ ਹੋਇਆ ਸੀ ਉਸੇ ਅਨੁਸਾਰ ਜਾਰੀ ਕੀਤਾ ਗਿਆ ਹੈ।