ਨਵਨਿਯੁਕਤ ਇੰਸਪੈਕਟਰ ਰਣਦੀਪ ਕੁਮਾਰ ਨੇ ਅਹੁਦਾ ਸੰਭਾਲਿਆ

Amloh News
ਅਮਲੋਹ : ਨਵਨਿਯੁਕਤ ਇੰਸਪੈਕਟਰ ਰਣਦੀਪ ਕੁਮਾਰ ਸ਼ਰਮਾ ਅਹੁਦਾ ਸੰਭਾਲਦੇ ਹੋਏ। ਤਸਵੀਰ : ਅਨਿਲ ਲੁਟਾਵਾ

(ਅਨਿਲ ਲੁਟਾਵਾ) ਅਮਲੋਹ। ਅੱਜ ਸਬ ਡਵੀਜਨ ਅਮਲੋਹ ਦੇ ਨਵਨਿਯੁਕਤ ਇੰਸਪੈਕਟਰ ਰਣਦੀਪ ਕੁਮਾਰ ਸ਼ਰਮਾ ਨੇ ਅਹੁਦਾ ਸੰਭਾਲ ਲਿਆ ਹੈ। ਨਵਨਿਯੁਕਤ ਇੰਸਪੈਕਟਰ ਰਣਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਪੁਲਿਸ ਵੱਲੋਂ ਆਪਣੀ ਡਿਉੂਟੀ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤੀ ਜਾਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਠੀਕ ਰੱਖਣਾ ਅਤੇ ਅਮਨ ਸ਼ਾਂਤੀ ਬਣਾਏ ਰੱਖਣਾ ਪੁਲਿਸ ਦਾ ਮੁੱਢਲਾ ਫਰਜ਼ ਹੈ। (Amloh News)

ਇਹ ਵੀ ਪੜ੍ਹੋ : ਵਧਦੇ ਅਪਰਾਧ ਤੇ ਸਮਾਜਿਕ ਪਤਨ

ਸਮਾਜ ਵਿਚ ਵੱਧ ਰਹੇ ਨਸ਼ੇ ਅਪਰਾਧ ਦਾ ਕਾਰਨ ਹਨ, ਜੇਕਰ ਸਮਾਂ ਰਹਿੰਦੇ ਨਸ਼ਿਆਂ ’ਤੇ ਕਾਬੂ ਨਾ ਪਾਇਆ ਗਿਆ ਤਾਂ ਇਹ ਸਾਡੇ ਸਮਾਜ ਨੂੰ ਕੈਂਸਰ ਦੀ ਤਰ੍ਹਾਂ ਅੰਦਰੋ-ਅੰਦਰੀ ਖੋਖਲਾ ਕਰ ਦੇਣਗੇ, ਜੇਕਰ ਕੋਈ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਵੋ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਕਰਦਾਂ ਹੈ ਤਾਂ ਉਸਨੂੰ ਨਸ਼ਾ ਛੁਡਾਓ ਕੇਂਦਰ ਭੇਜਾਂਗੇ, ਜੇਕਰ ਕੋਈ ਨਸ਼ਾ ਵੇਚਦਾ ਹੈ ਉਸਨੂੰ ਜੇਲ੍ਹ ਭੇਜਾਗੇਂ। ਨਸ਼ੇ ਬਾਰੇ ਸੂਚਨਾ ਦੇਣ ਵਾਲੇ ਦਾ ਨਾਂਅ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ।