ਲੰਦਨ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 159 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਵਿਦੇਸ਼ਾਂ ਦੀ ਸਾਧ-ਸੰਗਤ ਮਾਨਵਤਾ ਭਲਾਈ ਦੇ ਕੰਮਾਂ ’ਚ ਅਹਿਮ ਯੋਗਦਾਨ ਪਾ ਰਹੀ ਹੈ। ਇਸੇ ਲੜੀ ਤਹਿਤ ਇੰਗਲੈਂਡ ਦੇ ਲੰਦਨ ਇਲਾਕੇ ਦੀ ਸਾਧ-ਸੰਗਤ ਵੱਲੋਂ ਪਵਿੱਤਰ ਐੱਮਐੱਸਜੀ ਭੰਡਾਰੇ ਦੀ ਖੁਸ਼ੀ ਵਿਚ 15 ਮੈਂਬਰ ਨਰਿੰਦਰ ਇੰਸਾਂ ਅਤੇ ਬਲਾਕ ਪ੍ਰੇਮੀ ਸੇਵਕ ਕਰਮਜੀਤ ਇੰਸਾਂ ਦੀ ਅਗਵਾਈ ’ਚ ਇੱਕ ਖ਼ੂਨਦਾਨ ਕੈਂਪ ਲਾਇਆ ਜਿਸ ਵਿਚ 39 ਯੂਨਿਟ ਖੂਨਦਾਨ ਅਤੇ ਇੱਕ ਯੂਨਿਟ ਪਲਾਜ਼ਮਾ ਦਾਨ ਕੀਤਾ। (Donated Blood and Plasma)
ਨੈਸ਼ਨਲ ਹੈਲਥ ਸਰਵਿਸਜ ਬਲੱਡ ਐਂਡ ਟਰਾਂਸਪਲਾਂਟ ਵੈਸਟਫੀਲਡ ਦੇ ਸ਼ੈਫਰਡਜ ਬੁਸ਼ ਡੋਨਰ ਸੈਂਟਰ ਦੇ ਫਲੇਬੋਟੋਮਿਸਟਸ ਮਿਸਟਰ ਆਦਿਲ ਨੇ ਸਾਧ-ਸੰਗਤ ਨੂੰ ਇਸ ਖੂਨਦਾਨ ਕੈਂਪ ਲਈ ਵਧਾਈ ਦਿੰਦਿਆਂ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਖ਼ੂਨਦਾਨ ਕੈਂਪ ਵਿਚ ਸਾਧ-ਸੰਗਤ ਨੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੀ ਅਗਵਾਈ ਵਿਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਹਸਪਤਾਲ ਸਟਾਫ ਨੇ ਇਸ ਖੂਨਦਾਨ ਕੈਂਪ ਲਈ ਸਾਧ-ਸੰਗਤ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਦੀ ਪਵਿੱਤਰ ਪ੍ਰੇਰਨਾ ’ਤੇ ਅਮਲ ਕਰਦਿਆਂ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ।