ਪਸ਼ੂਆਂ ਲਈ 40 ਕੁਇੰਟਲ ਆਚਾਰ ਪਹੰੁਚਾਇਆ | Dera Sacha Sauda
ਫਿਰੋਜ਼ਪੁਰ (ਸਤਪਾਲ ਥਿੰਦ)। ਜ਼ਿਲ੍ਹਾ ਫਿਰੋਜ਼ਪੁਰ ਦੇ ਹੁਸੈਨੀਵਾਲਾ ਤੋਂ ਅੱਗੇ ਹੜ੍ਹ ਦੇ ਪਾਣੀ ’ਚ ਘਿਰੇ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਡੇਰਾ ਸੱਚਾ ਸੌਦਾ (Dera Sacha Sauda) ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਰਾਹਤ ਸਮੱਗਰੀ ਲਗਾਤਾਰ ਪਹੰੁਚਾ ਰਹੇ ਹਨ। ਅੱਜ ਵੀ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਪਿੰਡਾਂ ਰਾਜੋ ਕੇ ਗੱਟੀ, ਭਾਨੇ ਵਾਲਾ, ਟੇਡੀ ਵਾਲਾ, ਚੂਹੜੀ ਵਾਲਾ, ਚਾਂਦੀ ਵਾਲਾ, ਕਮਾਲੇ ਵਾਲੇ, ਖੁੰਦਰ ਗੱਟੀ ਆਦਿ ਦਰਜਨ ਭਰ ਦੇ ਕਰੀਬ ਪਿੰਡਾਂ ਵਿੱਚ ਰਾਹਤ ਸਮੱਗਰੀ ਲੈ ਕੇ ਹੜ੍ਹ ਪੀੜਤ ਲੋਕਾਂ ਦੀ ਸਾਰ ਲਈ ਗਈ।
ਹੜ੍ਹ ਪੀੜਤ ਲੋਕਾਂ ਲਈ ਲੰਗਰ, ਪੀਣ ਦਾ ਪਾਣੀ ਪੁੱਜਦਾ ਕੀਤਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾ ਸੱਚਾ ਸੌਦਾ ਦੇ 85 ਮੈਂਬਰ ਬਲਕਾਰ ਸਿੰਘ ਇੰਸਾਂ ਨੇ ਦੱਸਿਆ ਕਿ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਲਗਾਤਾਰ ਪਿੰਡਾਂ ਵਿੱਚ, ਜਿੱਥੇ ਹੜ੍ਹਾਂ ਨਾਲ ਭਾਰੀ ਨੁਕਸਾਨ ਹੋਇਆ ਹੈ, ਉੱਥੇ ਰਾਹਤ ਸਮੱਗਰੀ ਪਹੰੁਚਾ ਕੇ ਲੋਕਾਂ ਦੀ ਸਾਰ ਲੈ ਰਹੇ ਹਨ ਅੱਜ ਸੇਵਾਦਾਰਾਂ ਨੇ ਪਸ਼ੂਆਂ ਲਈ 40 ਕੁਇੰਟਲ ਅਚਾਰ, ਲੰਗਰ ਅਤੇ ਪਾਣੀ ਦੀ ਸੇਵਾ ਕਰਕੇ ਹੜ੍ਹ ਪੀੜਤਾਂ ਤੱਕ ਇਹ ਸਮੱਗਰੀ ਪਹੁੰਚਾਈ ਹੈ। ਜਿਸ ਦਾ ਹੜ੍ਹ ਪੀੜਤਾਂ ਨੇ ਧੰਨਵਾਦ ਵੀ ਕੀਤਾ ਹੈ ਬਲਕਾਰ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਇਹ ਸੇਵਾ ਲਗਾਤਾਰ ਜਾਰੀ ਰੱਖੀ ਜਾਵੇਗੀ।
ਜਿੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ, ਉੱਥੇ ਹੀ ਇਸ ਰਾਹਤ ਸਮੱਗਰੀ ਨੂੰ ਤਿਆਰ ਕਰਨ ਤੇ ਪੈਕ ਕਰਨ ਲਈ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਫਿਰੋਜ਼ਪੁਰ ਵਿਖੇ ਸੈਂਕੜੇ ਸੇਵਾਦਾਰ ਜੁਟੇ ਹੋਏ ਹਨ। ਵੱਡੀ ਗਿਣਤੀ ’ਚ ਸੇਵਾਦਾਰ ਭੈਣਾਂ ਵੱਲੋਂ ਪਹਿਲਾਂ ਲੰਗਰ ਤੇ ਦਾਲਾ ਵਗੈਰਾ ਤਿਆਰ ਕੀਤਾ ਜਾਂਦਾ ਹੈ ਤੇ ਫਿਰ ਇਸ ਨੂੰ ਪੈਕ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਭੇਜਿਆ ਜਾਂਦਾ ਹੈ ਡੇਰਾ ਸੱਚਾ ਸੌਦਾ ਦੇ ਇਹ ਸੇਵਾਦਾਰ ਦਿਨ-ਰਾਤ ਲੰਗਰ ਭੋਜਨ ਤਿਆਰ ਕਰਨ ’ਚ ਜੁਟੇ ਹੋਏ ਹਨ।