(ਅਨਿਲ ਲੁਟਾਵਾ) ਅਮਲੋਹ। ਅਮਲੋਹ ਸ਼ਹਿਰ ਦੀਆਂ ਔਰਤਾਂ ਵੱਲੋਂ ਤੀਜ (Teej Festival ) ਨੂੰ ਮੁੱਖ ਰੱਖਦਿਆਂ ਅੱਜ ਕ੍ਰਿਸ਼ਨਾ ਮੰਦਰ ਅਮਲੋਹ ਦੇ ਹਾਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ, ਇਸ ਦੌਰਾਨ ਸ਼ਹਿਰ ਦੀਆਂ ਔਰਤਾਂ ਪੰਜਾਬੀ ਪਹਿਰਾਵੇ ’ਚ ਆਈਆਂ, ਔਰਤਾਂ ਵੱਲੋਂ ਤੀਜ ਨਾਲ ਸੰਬੰਧਿਤ ਗੀਤ ਗਾਏ ਗਏ ਅਤੇ ਗਿੱਧਾ ਪਾਇਆ ਗਿਆ।
ਇਹ ਵੀ ਪੜ੍ਹੋ : ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਔਰਤ ਨੂੰ ਪਰਿਵਾਰ ਨਾਲ ਮਿਲਾਇਆ
ਤੀਆਂ ਦੇ ਤਿਉਹਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਅਵੀ ਗੁਪਤਾ ਨੇ ਕਿਹਾ ਕਿ ਤੀਆਂ ਦੇ ਤਿਉਹਾਰ ਤੇ ਸਾਡੇ ਅਮੀਰ ਵਿਰਸੇ ਨੂੰ ਨੌਜਵਾਨ ਪੀੜੀ ਭੁਲਦੀ ਜਾ ਰਹੀ ਹੈ, ਜਿਨ੍ਹਾਂ ਨੂੰ ਸਾਡੇ ਵਿਰਸੇ ਨਾਲ ਜੋੜਨ ਦਾ ਸ਼ਹਿਰ ਦੀਆਂ ਔਰਤਾਂ ਨੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ।