ਹਿਮਾਚਲ ਤੋਂ ਟਲੇ ਨਹੀਂ ਖ਼ਤਰੇ ਦੀ ਬੱਦਲ, ਭਾਰੀ ਮੀਂਹ ਦੀ ਚੇਤਾਵਨੀ

Weather Report

ਸ਼ਿਮਲਾ। ਹਿਮਾਚਲ ’ਚ ਖ਼ਤਰੇ ਦੇ ਬੱਦਲ ਲਗਾਤਾਰ ਮੰਡਰਾ ਰਹੇ ਹਨ। ਕੁਦਰਤ ਦੇ ਕਹਿਰ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ’ਚ ਜ਼ਮੀਨ ਖਿਸਕਣ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੈ। ਲੋਕਾਂ ਨੂੰ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੂਬੇ ’ਚ ਕਈ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। (Himachal Weather)

ਭਾਰੀ ਮੀਂਹ ਦੀ ਸੰਭਾਵਨਾ | Himachal Weather

ਮੌਸਮ ਵਿਭਾਗ ਨੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਕੁਝ ਜ਼ਿਲ੍ਹਿਆਂ ਵਿੰਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੋਲਨ, ਸ਼ਿਮਲਾ, ਸਿਰਮੌਰ, ਮੰਡੀ, ਕੁੰਲੂ, ਊਨਾ, ਬਿਲਾਸਪੁਰ ਤੇ ਕਾਂਗੜਾ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ ਹੈ। 24 ਅਗਸਤ ਲਈ ਯੈਲੋ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਦਰਜ਼ ਕੀਤਾ ਗਿਆ ਹੈ। ਜੋਗਿੰਦਰ ਨਗਰ ਵਿੱਚ 154 ਮਿਲੀਮੀਟਰ, ਪਾਲਮਪੁਰ ਵਿੱਚ 136 ਮਿਲੀਮੀਟਰ, ਸਿਰਮੌਰ ’ਚ 70 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸ਼ਿਮਲਾ ਸ਼ਹਿਰ ਵਿੱਚ ਪਿਛਲੇ 24 ਘੰਟਿਆਂ ’ਚ 80 ਮਿਲੀ ਮੀਂਹ ਦਰਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਹਿੰਗਾਈ ਨੂੰ ਕਾਬੂ ਕਰਨ ਦੀਆਂ ਸਰਕਾਰੀ ਕੋਸ਼ਿਸ਼ਾਂ

ਮੌਸਮ ਵਿਭਾਗ ਦੇ ਅਧਿਕਾਰੀ ਸੰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ 26 ਅਗਸਤ ਤੋਂ ਬਾਅਦ ਸੂਬੇ ਨੂੰ ਕੁਝ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ 26 ਅਗਸਤ ਤੋਂ ਮੌਸਮ ਬਦਲ ਜਾਵੇਗਾ। ਮੈਦਾਨੀ ਤੇ ਕੇਂਦਰੀ ਖੇਤਰਾਂ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ। 26 ਤੋਂ 30 ਅਗਸਤ ਤੱਕ ਬਹੁਤ ਘੱਟ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ’ਚ ਜੂਨ ਤੋਂ ਅਗਸਤ ਤੱਕ ਆਮ ਨਾਲੋਂ 41 ਫ਼ੀਸਦੀ ਵੱਧ ਮੀਂਹ ਪਿਆ ਹੈ। ਲਾਹੌਲ ਸਪਿਤੀ ਵਿੱਚ ਆਮ ਨਾਲੋਂ ਘੱਟਟ ਮੀਂਹ ਪਿਆ ਹੈ। ਦੂਜੇ ਪਾਸੇ ਸ਼ਿਮਲਾ ਵਿੱਚ ਸਭ ਤੋਂ ਵੱਧ 103 ਫ਼ੀਸਦੀ ਮੀਂਹ ਪਿਆ।