ਨਵੀਂ ਦਿੱਲੀ। ਉੱਤਰ ਭਾਰਤ ’ਚ ਅੱਜ ਤੋਂ ਮੌਸਮ ’ਚ ਬਦਲਾਅ ਸ਼ੁਰੂ ਹੋ ਗਿਆ ਹੈ। ਜਲਦੀ ਹੀ ਉੱਤਰ ਭਾਰਤ ’ਚ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੇਗੀ ਅਤੇ ਮੌਸਮ ’ਚ ਬਲਦਾਅ ਦੇਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ’ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਸੰਭਾਵਾਨ ਹੈ, ਜਦੋਂਕਿ ਕੁਝ ਇਲਾਕਿਆਂ ’ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। (Meteorological Department)
ਮੌਸਮ ਵਿਭਾਗ ਨੇ ਪੰਜਾਬ ਲਈ ਭਵਿੱਖਬਾਣੀ ਕੀਤੀ ਹੈ ਕਿ ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮਿ੍ਰਤਸਰ, ਗੁਰਦਾਸਪੁਰ ’ਚ ਗਰਜ਼ ਨਾਲ ਦਰਮਿਆਨਾ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਥੇ ਹੀ ਹਰਿਆਣਾ ਦੇ ਕੁਝ ਇਲਾਕਿਆਂ ’ਚ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਮੌਸਮ ਵਿਭਾਗ ਮੁਤਾਬਿਕ ਅੰਮਿ੍ਰਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਅੰਮਿ੍ਰਤਸਰ ਤੇ ਨੇੜੇ ਤੇੜੇ ਦੇ ਇਲਾਕਿਆਂ ’ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਿਕ ਅਗਲੇ ਦੋ ਦਿਨਾਂ ਤੱਕ ਪੰਜਾਬ ’ਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਮੀਂਹ ਨਾਲ ਜਿੱਥੇ ਤਾਪਮਾਨ ’ਚ ਗਿਰਾਵਟ ਆਵੇਗੀ ਉੱਥੇ ਹੀ ਨਮੀ ’ਚ ਵੀ ਕਮੀ ਆਵੇਗੀ।
ਸ਼ਿਮਲਾ ’ਚ ਹੁਣ ਤੱਕ 32 ਲੋਕਾਂ ਦੀ ਮੌਤ, 50 ਘਰਾਂ ਨੂੰ ਖਾਲੀ ਕਰਵਾਇਆ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ’ਚ ਮਾਨਸੂਨ ਸੀਜਨ ਦੌਰਾਨ 32 ਲੋਕਾਂ ਦੀ ਮੌਤ ਹੋ ਗਈ ਜਦੋਂਕਿ ਹੁਣ ਤੱਕ 800 ਤੋਂ ਜ਼ਿਆਦਾ ਰੁੱਖ ਡਿੱਗ ਚੁੱਕੇ ਹਨ। ਇਨ੍ਹਾਂ ਨਾਲ ਜਾਨ-ਮਾਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਚਿੰਤਾ ਦੀ ਗੱਲ ਇਹ ਹੈ ਕਿ ਵਣ ਵਿਭਾਗ ਕੋਲ 500 ਤੋਂ ਜ਼ਿਆਦਾ ਖਤਰਨਾਕ ਰੁੱਖਾਂ ਨੂੰ ਕੱਟਣ ਦੇ ਆਦੇਸ਼ ਆ ਚੁੱਕੇ ਹਨ। ਰੁੱਖ ਡਿੱਗਣ ਅਤੇ ਜ਼ਮੀਨ ਖਿਸਕਣ ਕਾਰਨ ਸ਼ਿਮਲਾ ਸ਼ਹਿਰ ’ਚ 50 ਤੋਂ ਜ਼ਿਆਦਾ ਮਕਾਨਾਂ ਨੂੰ ਖਾਲੀ ਕਰਵਾਇਆ ਜਾ ਚੁੱਕਾ ਹੈ। ਕਰੀਬ ਇੱਕ ਦਰਜ਼ ਮਕਾਨ ਢਹਿ ਚੁੱਕੇ ਹਨ।