ਨਵੀਂ ਦਿੱਲੀ। (LPG Gas Prices) ਮਹਿੰਗੇ ਐੱਲਪੀਜੀ ਸਿਲੰਡਰ ਸਬੰਧੀ ਸਰਕਾਰ ਨੇ ਘਰੇਲੂ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ’ਚ 200 ਰੁਪਏ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ। ਜੇਕਰ ਇਹ ਹੋ ਜਾਂਦਾ ਹੈ ਤਾਂ ਆਮ ਆਦਮੀ ਲਈ ਵੱਡੀ ਰਾਹਤ ਵਾਲੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਗੇ ਐੱਲਪੀਜੀ ਸਿਲੰਡਰ ਨੂੰ ਲੈ ਕੇ ਘਿਰੀ ਸਰਕਾਰ ਨੇ ਘਰੇਲੂ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ’ਚ 200 ਰੁਪਏ ਕਟੌਤੀ ਕਰਨ ਦਾ ਫ਼ੈਸਲਾ ਲਿਆ ਹੈ। ਹਾਲਾਂਕਿ ਇਹ ਫ਼ਾਇਦਾ ਸਿਰਫ਼ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਖ਼ਪਤਕਾਰਾਂ ਨੂੰ ਮਿਲੇਗਾ।
ਆਮ ਆਦਮੀ ਦੀ ਰਸੋਈ ’ਤੇ ਐੱਲਪੀਜੀ ਗੈਸ ਦੀਆਂ ਕੀਮਤਾਂ ’ਤੇ ਸਿੱਧਾ ਅਸਰ ਹੰੁਦਾ ਹੈ, ਇਸ ਲਈ ਲੋਕਾਂ ਦੀ ਨਜ਼ਰ ਇਸ ’ਤੇ ਸਭ ਤੋਂ ਜ਼ਿਆਦਾ ਟਿਕੀ ਰਹਿੰਦੀ ਹੈ। ਅਜਿਹੇ ’ਚ ਇਹ ਖ਼ਬਰ ਤਹਾਡੇ ਲਈ ਬੇਹੱਦ ਜ਼ਰੂਰੀ ਸਾਬਤ ਹੋ ਸਕਦੀ ਹੈ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇੱਕ ਸਤੰਬਰ ਨੂੰ ਸਿਲੰਡਰ ਦੀਆਂ ਕੀਮਤਾਂ ’ਚ ਕਿਸ ਤਰ੍ਹਾਂ ਦੇ ਬਦਲਾਅ ਨਜ਼ਰ ਆਉਣਗੇ।
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਟਿਕਾਅ | LPG Gas Prices
ਵਿਸ਼ਵ ਪੱਧਰ ’ਤੇ ਕੱਚੇ ਤੇਲ ਦੀਆਂ ਕੀਕਤਾਂ ’ਚ ਜਾਰੀ ਤੇਜ਼ੀ ਦੇ ਬਾਵਜ਼ੂਦ ਘਰੇਲੂ ਪੱਧਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਅੱਜ ਵੀ ਟਿਕਾਅ ਰਿਹਾ, ਜਿਸ ਨਾਲ ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ’ਤੇ ਪਏ ਰਹੇ। ਤੇਲ ਵੰਡ ਕਰਨ ਵਾਲੀ ਮੁੱਖ ਕੰਪਨੀ ਹਿੰਦੂਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਦਰਾਂ ਅਨੁਸਾਰ ਦੇਸ਼ ’ਚ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ’ਚ ਇਨ੍ਹਾਂ ਦੀਆਂ ਕੀਮਤਾਂ ਦੇ ਇੱਕੋ ਜਗ੍ਹਾ ਟਿਕੇ ਰਹਿਣ ਦੇ ਨਾਲ ਹੀ ਮੁੰਬਈ ’ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ’ਤੇ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਵਿਸ਼ਵ ਪੱਧਰ ’ਤੇ ਹਫ਼ਤੇ ਦੇ ਅੰਤ ’ਚ ਅਮਰੀਕੀ ਕਰੂੜ 0.44 ਪ੍ਰਤੀਸ਼ਤ ਵਧ ਕੇ 80.18 ਡਾਲਰ ਪ੍ਰਤੀ ਬੈਰਲ ’ਤੇ ਅਤੇ ਲੰਡਨ ਬ੍ਰੇਂਟ ਕਰੂਡ 0.27 ਪ੍ਰਤੀਸ਼ਤ ਦੀ ਤੇਜ਼ੀ ਲੈ ਕੇ 87.71 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਿਆ।