ਜਿਵੇਂ ਜਿਵੇਂ ਪਾਣੀ ਉਤਰ ਰਿਹਾ ਹੈ ਨਾਲੋਂ ਨਾਲ ਕਰਨ ਦੇ ਆਦੇਸ਼ ਗਿਰਦਾਵਰੀ (Flood)
(ਰਜਨੀਸ਼ ਰਵੀ) ਫਾਜ਼ਿਲਕਾ। ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇੱਥੇ ਗਿਰਦਾਵਰੀ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਹਾਲੇ ਵੀ ਖੇਤਾਂ ਵਿਚ ਪਾਣੀ ਹੋਣ ਕਾਰਨ ਗਿਰਦਾਵਰੀ ਦਾ ਕੰਮ ਹੌਲੀ ਰਫਤਾਰ ਨਾਲ ਹੋ ਰਿਹਾ ਹੈ ਪਰ ਨਾਲ ਹੀ ਉਨ੍ਹਾਂ ਨੇ ਹਦਾਇਤ ਕੀਤੀ ਕਿ ਜਿਵੇਂ ਜਿਵੇਂ ਪਾਣੀ ਦਾ ਪੱਧਰ ਘਟੇ ਅਤੇ ਖੇਤ ਤੱਕ ਜਾਣਾ ਆਸਾਨ ਹੋ ਜਾਵੇ ਅਤੇ ਫਸਲ ਦਾ ਮੁਆਇਨਾ ਕੀਤਾ ਜਾ ਸਕਦਾ ਹੋਵੇ ਉਵੇਂ ਉਵੇਂ ਇਹ ਕੰਮ ਮੁਕੰਮਲ ਕੀਤਾ ਜਾਵੇ ਅਤੇ ਨਾਲੋ ਨਾਲ ਕਿਸਾਨਾਂ ਨੂੰ ਮੁਆਵਜਾ ਰਾਸ਼ੀ ਵੰਡੀ ਜਾਵੇ। (Flood)
ਇਹ ਵੀ ਪੜ੍ਹੋ : ਚਾਕੂ ਦੀ ਨੋਕ ’ਤੇ ਸਾਇਕਲ ਸਵਾਰ ਲੁੱਟਿਆ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਕੇ ਮੁਆਵਜਾ ਦੇਣ ਲਈ ਜਿ਼ਲ੍ਹੇ ਨੂੰ 8.77 ਕਰੋੜ ਰੁਪਏ ਜਾਰੀ ਕੀਤੇ ਹੋਏ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਜਿੱਥੇ ਖੇਤਾਂ ਵਿਚੋਂ ਪਾਣੀ ਉੱਤਰ ਗਿਆ ਹੈ ਉਥੇ ਦੀ ਗਿਰਦਾਵਰੀ ਕਰਕੇ ਮੁਆਵਜ਼ਾ ਪਹਿਲਾਂ ਵੰਡ ਦਿੱਤਾ ਜਾਵੇ ਅਤੇ ਜਿੱਥੇ ਇਕ ਦੋ ਦਿਨਾਂ ਵਿਚ ਪਾਣੀ ਉਤਰ ਜਾਵੇਗਾ ਉਥੇ ਉਸ ਉਪਰੰਤ ਨਾਲੋ ਨਾਲ ਗਿਰਦਾਵਰੀ ਕਰਕੇ ਮੁਆਵਜ਼ਾ ਵੰਡਿਆ ਜਾਵੇ।
ਸਰਕਾਰ ਦੇ ਨਿਯਮਾਂ ਅਨੁਸਾਰ ਹਰ ਇਕ ਯੋਗ ਵਿਅਕਤੀ ਨੂੰ ਮੁਆਵਜ਼ਾ ਮਿਲੇਗਾ
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਦਾਇਤ ਕੀਤੀ ਕਿ ਗਿਰਦਾਵਰੀ ਕਰਦੇ ਸਮੇਂ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਪੀੜਤ ਦਾ ਨਾਂਅ ਸ਼ਾਮਲ ਹੋਣ ਤੋੱ ਰਹੇ ਨਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਹਰ ਇਕ ਯੋਗ ਵਿਅਕਤੀ ਨੂੰ ਮੁਆਵਜ਼ਾ ਮਿਲੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਪਿੰਡ ਵਾਲਿਆਂ ਨੂੰ ਦੱਸਿਆ ਕਿ ਸਰਕਾਰੀ ਨਿਯਮਾਂ ਅਨੁਸਾਰ ਮਕਾਨਾਂ ਨੂੰ ਹੋਏ ਨੁਕਸਾਨ ਦਾ ਵੀ ਮੁਆਵਜਾ ਦਿੱਤਾ ਜਾਵੇਗਾ। ਦੂਜ਼ੇ ਪਾਸੇ (Flood) ਸਤਲੁਜ ਨਦੀ ਵਿਚ ਹੁਣ ਹੁਸੈਨੀਵਾਲਾ ਤੋਂ ਸਿਰਫ 31538 ਕਿਉਸਿਕ ਪਾਣੀ ਹੀ ਛੱਡਿਆ ਜਾ ਰਿਹਾ ਹੈ ਅਤੇ ਫਾਜਿ਼ਲਕਾ ਵਿਚ ਵੀ ਸਤਲੁਜ ਦੀ ਕਰੀਕ ਵਿਚ ਪਾਣੀ ਲਗਾਤਾਰ ਤੇਜੀ ਨਾਲ ਘਟ ਰਿਹਾ ਹੈ। ਇਸ ਮੌਕੇ ਫਾਜਿ਼ਲਕਾ ਦੇ ਐਸਡੀਐਮ ਸ੍ਰੀ ਨਿਕਾਸ ਖੀਂਚੜ ਤੇ ਮਾਲ ਮਹਿਕਮੇ ਦੇ ਹੋਰ ਅਧਿਕਾਰੀ ਤੇ ਹਾਜ਼ਰ ਸਨ।