ਕਾਬੂ ਕੀਤੇ ਗਏ ਤਿੰਨ ਕਥਿਤ ਦੋਸ਼ੀਆਂ ਪਾਸੋਂ ਖੋਹ ਕੀਤੇ 31 ਮੋਬਾਇਲ ਬਰਾਮਦ
(ਅਮਿਤ ਸ਼ਰਮਾ/ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੁਲਿਸ ਨੇ ਮੋਬਾਇਲ ਅਤੇ ਚੈਨਾਂ ਖੋਹ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ ਪੁਲਿਸ ਵੱਲੋਂ ਕਾਬੂ ਕੀਤੇ ਗਏ ਤਿੰਨ ਕਥਿਤ ਦੋਸ਼ੀਆਂ ਪਾਸੋਂ ਅਮਲੋਹ, ਗੋਬਿੰਦਗੜ੍ਹ, ਖੰਨਾ, ਦੋਰਾਹਾ ਅਤੇ ਸਮਰਾਲਾ ਤੋਂ ਖੋਹੇ ਗਏ 31 ਮੋਬਾਇਲ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਇਕਲ ਬਰਾਮਦ ਕੀਤਾ ਗਿਆ ਹੈ। (Mobile Gang)
ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮ ਨੇ ਇਸ ਗਿਰੋਹ ਨੂੰ ਕਾਬੂ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 31 ਜੁਲਾਈ ਨੂੰ ਸਰਹਿੰਦ ਵਾਸੀ ਸਿਮਰਵੀਰ ਸਿੰਘ ਨੇ ਥਾਣਾ ਗੋਬਿੰਦਗੜ੍ਹ ਵਿਖੇ ਦਰਖਾਸਤ ਦਿੱਤੀ ਸੀ ਕਿ ਉਸ ਤੋਂ 2 ਮੋਟਰ ਸਾਇਕਲ ਸਵਾਰ ਲੜਕੇ ਝਪਟਮਾਰ ਕੇ ਉਸ ਦਾ ਫੋਨ ਖੋਹ ਕੇ ਲੈ ਗਏ ਹਨ ਜਿਨ੍ਹਾਂ ਦੀ ਕਾਫੀ ਭਾਲ ਕਰਨ ਤੋਂ ਬਾਅਦ ਥਾਣਾ ਗੋਬਿੰਦਗੜ੍ਹ ਪੁਲਿਸ ਵੱਲੋਂ ਮੁਕੱਦਮਾ ਦਰਜ਼ ਕੀਤਾ ਗਿਆ। (Mobile Gang)
ਵਾਰਦਾਤ ਵਿੱਚ ਇਸਤੇਮਾਲ ਸਪਲੈਂਡਰ ਮੋਟਰਸਾਇਕਲ ਵੀ ਕੀਤਾ ਬਰਾਮਦ
ਇਸ ਮਾਮਲੇ ਦੀ ਤਫਤੀਸ਼ ਦੌਰਾਨ ਮੋਬਾਇਲ ਖੋਹ ਕਰਨ ਵਾਲੇ ਰਿੰਕੂ ਸਿੰਘ ਉਰਫ ਵਿਸ਼ਾਲ ਅਤੇ ਅਸ਼ੋਕ ਕੁਮਾਰ ਉਰਫ ਯੂਵੀ ਨੂੰ ਟਰੇਸ ਕਰਕੇ 27 ਅਗਸਤ ਨੂੰ ਖੋਹ ਕੀਤੇ ਗਏ 10 ਟੱਚ ਮੋਬਾਇਲ ਫੋਨਾਂ ਸਮੇਤ ਗਿ੍ਰਫਤਾਰ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਗਿ੍ਰਫਤਾਰ ਕੀਤੇ ਗਏ ਕਥਿਤ ਦੋਸ਼ੀਆਂ ਨੇ ਦੱਸਿਆ ਕਿ ਇਨ੍ਹਾਂ ਨਾਲ ਇੱਕ ਲੜਕਾ ਗੁਰਸੇਵਕ ਸਿੰਘ ਵੀ ਵਾਰਦਾਤਾਂ ਵਿੱਚ ਸ਼ਾਮਲ ਹੈ, ਜਿਸ ਨੂੰ 28 ਅਗਸਤ ਨੂੰ ਖੋਹ ਕੀਤੇ ਗਏ 4 ਟੱਚ ਮੋਬਾਇਲ ਫੋਨਾਂ ਸਮੇਤ ਅਤੇ ਵਾਰਦਾਤਾਂ ਵਿੱਚ ਇਸਤੇਮਾਲ ਕੀਤਾ ਗਿਆ ਸਪਲੈਂਡਰ ਮੋਟਰ ਸਾਇਕਲ ਸਮੇਤ ਗਿ੍ਰਫਤਾਰ ਕੀਤਾ ਗਿਆ
ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਹੁਣ ਤੱਕ ਕਥਿਤ ਦੋਸ਼ੀਆਂ ਪਾਸੋਂ ਕੁੱਲ 31 ਮੋਬਾਇਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਦੱਸਿਆ ਹੈ ਕਿ ਉਹ ਅਮਲੋਹ, ਗੋਬਿੰਦਗੜ੍ਹ, ਖੰਨਾ, ਦੋਰਾਹਾ ਅਤੇ ਸਮਰਾਲਾ ਏਰੀਆ ਵਿੱਚ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋ ਮੋਬਾਇਲ ਖੋਹ ਕਰਦੇ ਸਨ।