ਸਲਾਣੀ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ

Canada News

(ਅਨਿਲ ਲੁਟਾਵਾ) ਅਮਲੋਹ। ਬਲਾਕ ਅਮਲੋਹ ਦੇ ਪਿੰਡ ਸਲਾਣੀ ਦੇ ਨੌਜਵਾਨ ਹਰਪ੍ਰੀਤ ਸਿੰਘ (33) ਪੁੱਤਰ ਬਲਬੀਰ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ (Canada News) ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਰਤਕ ਦੇ ਪਿਤਾ ਬਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਹਰਪ੍ਰੀਤ ਸਿੰਘ , ਪੀਐੱਚਡੀ ਕਰਨ ਉਪਰੰਤ ਇਸ ਸਾਲ ਜੂਨ ਦੀ 22 ਤਰੀਕ ਨੂੰ ਪੀਆਰ ਤੇ ਕੈਨੇਡਾ ਗਿਆ ਸੀ ਉਹ ਉੱਥੇ ਆਪਣੇ ਛੋਟੇ ਭਰਾ ਲਵਪ੍ਰੀਤ ਸਿੰਘ ਕੋਲ ਅਲਬਰਟਾ ’ਚ ਰਹਿ ਰਿਹਾ ਸੀ ਉੱਥੇ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ ਉਸ ਦਾ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।

LEAVE A REPLY

Please enter your comment!
Please enter your name here