ਕਿਸਾਨਾਂ ਨੂੰ ਸਕੀਮ ਤਹਿਤ ਮਿਲ ਰਹੇ ਹਨ 64 ਹਜ਼ਾਰ, 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

Agriculture Scheme

ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ (Agriculture Scheme)

  • ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

ਫਾਜ਼ਿਲਕਾ, (ਰਜਨੀਸ਼ ਰਵੀ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। (Agriculture Scheme)

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਨੇ ਦੱਸਿਆ ਕਿ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ ‘ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ‘ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ‘ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ‘ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ। (Agriculture Scheme)

Agriculture Scheme

ਜਾਣਕਾਰੀ ਲਈ ਟੋਲ-ਫ੍ਰੀ ਨੰਬਰ 1800-180-1551 ‘ਤੇ ਕਾਲ ਕਰ ਸਕਦੇ ਕਿਸਾਨ

ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 1800-180-1551 ‘ਤੇ ਕਾਲ ਕਰ ਸਕਦੇ ਹਨ ਜਾਂ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਾਰੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।