ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 2019 ਵਿੱਚ ਦਰਜ਼ ਹੋਇਆ ਸੀ ਮੁਕੱਦਮਾ
- ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਨਹੀਂ ਕੀਤਾ ਗਿਆ ਇਨਸਾਫ਼
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਅੱਜ ਜਿੱਥੇ ਪੂਰੇ ਦੇਸ਼ ਵਿੱਚ ਕੌਮੀ ਅਧਿਆਪਕ ਦਿਵਸ ਮਨਾਇਆ ਜਾ ਗਿਆ ਹੈ, ਉੱਥੇ ਪਟਿਆਲਾ ਜਿਲ੍ਹੇ ਦੇ ਸੱਤ ਅਧਿਆਪਕ ਆਗੂਆਂ ਨੂੰ ਪਿਛਲੀ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਕਾਰਨ ਮਾਣਯੋਗ ਅਦਾਲਤ ਵਿੱਚ ਪੇਸ਼ੀ ਭੁਗਤਣ ਲਈ ਮਜ਼ਬੂਰ ਹੋਣਾ ਪਿਆ ਹੈ। (Teacher’s Day)
ਜਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਕੱਚੇ ਅਧਿਆਪਕਾਂ ਨੂੰ ਪੱਕੇ ਕਰਵਾਉਣ, ਤਨਖਾਹ ਕਟੌਤੀ ਦਾ ਫੈਸਲਾ ਰੱਦ ਕਰਵਾਉਣ ਅਤੇ ਹੋਰ ਅਧਿਆਪਕ ਮੰਗਾਂ ਦੇ ਹੱਕ ਵਿੱਚ 26 ਮਾਰਚ 2019 ਨੂੰ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਉੱਤੇ ਥਾਣਾ ਸਿਵਲ ਲਾਇਨ ਪਟਿਆਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਸੂਰਿਆ ਕੁਮਾਰ ਨੂੰ ਮਿਲਿਆ ਮੌਕਾ, ਸੰਜੂ ਸੈਮਸਨ ਅਤੇ ਤਿਲਕ ਬਾਹਰ
ਸਾਲ 2019 ਤੋਂ ਪੁਲਿਸ ਕੇਸ ਦਰਜ਼ ਹੋਣ ਉਪਰੰਤ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਆਗੂ ਹਰਦੀਪ ਟੋਡਰਪੁਰ, ਜਿਲ੍ਹਾ ਪ੍ਰਧਾਨ ਅਤਿੰਦਰ ਘੱਗਾ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਸਵਿੰਦਰ ਸਿੰਘ ਸਮਾਣਾ, ਈ.ਟੀ.ਯੂ. ਦੇ ਮਨੋਜ ਘਈ, ਐੱਸ.ਸੀ / ਬੀ.ਸੀ ਅਧਿਆਪਕ ਯੂਨੀਅਨ ਦੇ ਗੁਰਪ੍ਰੀਤ ਗੁਰੂ ਅਤੇ ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਆਗੂ ਬਲਕਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਕੂਲਾਂ ਵਿੱਚੋਂ ਛੁੱਟੀਆਂ ਲੈ ਕੇ ਅਦਾਲਤ ਵਿੱਚ ਪੇਸ਼ੀਆਂ ਭੁਗਤ ਰਹੇ ਹਨ। ਪਿਛਲੀ ਸਰਕਾਰ ਸਮੇਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਨ ਅਤੇ ਸਰਕਾਰ ਆਉਣ ’ਤੇ ਸਾਰੇ ਝੂਠੇ ਪੁਲਿਸ ਕੇਸ ਰੱਦ ਕਰਨ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਇਹਨਾਂ ਅਧਿਆਪਕਾਂ ਨੂੰ ਕੋਈ ਇਨਸਾਫ਼ ਨਹੀਂ ਦਿੱਤਾ ਗਿਆ। (Teacher’s Day)