ਜਲੰਧਰ। ਬਿਆਸ ਦਰਿਆ ਵਿੱਚ ਦੋ ਭਰਾਵਾਂ ਵੱਲੋਂ ਛਾਲ ਮਾਰਨ ਦੇ ਮਾਮਲੇ ’ਚ ਘਿਰੇ ਤੱਤਕਾਲੀ ਐੱਸਐੱਚਓ ਨਵਦੀਪ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਨਵਦੀਪ ਸਿੰਘ ਨੂੰ ਡਿਸਮਿਸ ਕਰ ਦਿੱਤਾ ਗਿਆ ਹੈ। ਭਾਵ ਨਵਦੀਪ ਸਿੰਘ ਨੂੰ ਪੁਲਿਸ ਦੀ ਨੌਕਰੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਨਵਦੀਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਸੀ। ਇਸ ਦੀ ਪੁਸ਼ਟੀ ਐੱਸਪੀ ਰਮਨਿੰਦਰ ਸਿੰਘ ਢਿੱਲੋਂ ਨੇ ਕੀਤੀ ਹੈ। ਇਸ ਦੇ ਨਾਲ ਹੀ ਨਵਦੀਪ ਸਿੰਘ ਦੇ ਡਿਸਮਿਸ ਹੋਣ ਮਗਰੋਂ ਪਰਿਵਾਰ ਜਸ਼ਨਬੀਰ ਸਿੰਘ ਦੇ ਅੰਤਿਮ ਸਸਕਾਰ ਅੱਜ ਕੀਤਾ ਜਾਵੇਗਾ। (Dhillon brothers)
ਇਹ ਵੀ ਪੜ੍ਹੋ : ਹੁਣ ਪਟਵਾਰੀਆਂ ਦੀ ਜਾਇਦਾਦ ਦੀ ਸਰਕਾਰ ਕਰੇਗੀ ‘ਗਿਣਤੀ-ਮਿਣਤੀ’, ਵਿਜੀਲੈਂਸ ਨੂੰ ‘ਕਲਮ’ ਚੁੱਕਣ ਦੇ ਆਦੇਸ਼
ਦੱਸਿਆ ਜਾ ਰਿਹਾ ਹੈ ਕਿ ਜਲੰਧਰ ਪੁਲਿਸ ਸਟੇਸ਼ਨ ਦੇ ਐੱਸਐੱਚਓ ਨਵਦੀਪ ਸਿੰਘ ਤੇ ਉਨ੍ਹਾਂ ਦੀ ਟੀਮ ਤੋਂ ਪਰੇਸ਼ਾਨ ਹੋ ਕੇ ਜਸ਼ਨਬੀਰ ਸਿੰਘ ਤੇ ਮਾਨਵਜੀਤ ਸਿੰਘ ਢਿੱਲੋਂ ਨੇ ਬਿਆਸ ਦਰਿਆ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਕੁਝ ਦਿਨ ਪਹਿਲਾਂ ਹੀ ਜਸ਼ਨਬੀਰ ਸਿੰਘ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਨਾਲ ਹੀ ਮਾਨਵਜੀਤ ਸਿੰਘ ਦੀ ਭਾਲ ਡਰੋਨ ਰਾਹੀਂ ਕੀਤੀ ਜਾ ਰਹੀ ਹੈ।