(ਰਾਜਨ ਮਾਨ )ਅੰਮ੍ਰਿਤਸਰ। ਅੰਮ੍ਰਿਤਸਰ ਦਿਹਾਤੀ ਪੁਲਿਸ (ਪੀ.ਐਸ. ਲੋਪੋਕੇ) ਨੇ 2 ਵੱਖ-ਵੱਖ ਮਾਮਲਿਆਂ ਵਿੱਚ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 579 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਕੀਮਤ ਲਗਭਗ 3.5 ਕਰੋੜ ਦੱਸੀ ਜਾ ਰਹੀ ਹੈ। ਇਨਾਂ ਤਸਕਰਾਂ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ’ਚ ਆਈ। ਲੋਪੋਕੇ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। (Heroin ) ਜਿਸ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ (Heroin ) ਖਰੀਦਦਾਰ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਅੰਮ੍ਰਿਤਸਰ ਦਿਹਾਤੀ ਪੁਲਿਸ ਹਰਕਤ ‘ਚ ਆ ਗਈ ਹੈ ਅਤੇ ਦੋ ਵੱਖ-ਵੱਖ ਮਾਮਲਿਆਂ ‘ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਕਰੀਬ ਸਾਢੇ ਤਿੰਨ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਚਿੱਟੇ ਦੇ ਚੱਟੇ ਪਰਿਵਾਰ ਕਦੋਂ ਹੋਣਗੇ ਹਰੇ
ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਹੈ। ਡੀਐਸਪੀ ਅਟਾਰੀ ਗੁਰਿੰਦਰ ਨਾਗਰਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਥਾਣਾ ਲੋਪੋਕੇ ਵਿੱਚ ਦੋ ਕੇਸ ਦਰਜ ਕੀਤੇ ਗਏ ਹਨ। ਜਿਸ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਿੰਨ ਤਸਕਰਾਂ ਅੰਮ੍ਰਿਤਪਾਲ ਸਿੰਘ, ਪ੍ਰਗਟ ਸਿੰਘ ਅਤੇ ਸਾਹਿਬ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਕੋਲੋਂ ਪੁਲਿਸ ਨੇ 579 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। (Heroin )