ਮੁਕੇਸ਼ ਜੁਨੇਜਾ ਨੇ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਵਜੋਂ ਅਹੁਦਾ ਸੰਭਾਲਿਆ

Sunam News
ਸੁਨਾਮ: ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਵਜੋਂ ਅਹੁਦਾ ਸੰਭਾਲਦੇ ਹੋਏ।

ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਲਹਿਰਾ ਬਰਿੰਦਰ ਗੋਇਲ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਸਮੇਤ ਹੋਰ ਸ਼ਖਸੀਅਤਾਂ ਦੀ ਮੌਜੂਦਗੀ ਵਿੱਚ ਰਸਮੀ ਤੌਰ ‘ਤੇ ਸੰਭਾਲਿਆ ਅਹੁਦਾ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਸੁਨਾਮ ਦੇ ਨਵ ਨਿਯੁਕਤ ਚੇਅਰਮੈਨ ਮੁਕੇਸ਼ ਜੁਨੇਜਾ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਮਾਰਕੀਟ ਕਮੇਟੀ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਮੁਕੇਸ਼ ਜੁਨੇਜਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣਗੇ।‌ (Sunam News)

ਮੁਕੇਸ਼ ਜੁਨੇਜਾ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਸ ਪ੍ਰਗਟਾਉਂਦੇ ਹੋਏ ਕਿਹਾ ਕਿ ਸ੍ਰੀ ਜੁਨੇਜਾ ਇੱਕ ਸਮਰਪਿਤ ਆਗੂ ਵਜੋਂ ਵਿਚਰਦੇ ਹੋਏ ਆੜ੍ਹਤੀਆਂ, ਕਿਸਾਨਾਂ, ਦੁਕਾਨਦਾਰਾਂ ਅਤੇ ਮਜ਼ਦੂਰਾਂ ਦੇ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਆਪਣੀ ਸ਼ਾਨਦਾਰ ਭੂਮਿਕਾ ਨਿਭਾਉਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਨੂੰ ਹਰ ਪੱਖੋਂ ਯਕੀਨੀ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮਾਤਾ ਜੀ ਪਰਮੇਸ਼ਵਰੀ ਦੇਵੀ, ਧਰਮਪਤਨੀ ਸ਼ਬੀਨਾ ਅਰੋੜਾ ਸਮੇਤ ਜੁਨੇਜਾ ਤੇ ਪੋਪਲੀ ਪਰਿਵਾਰਾਂ ਦੇ ਮੈਂਬਰ ਵੀ ਸ਼ੁਭਕਾਮਨਾਵਾਂ ਦੇਣ ਲਈ ਪੁੱਜੇ।

ਇਹ ਵੀ ਪੜ੍ਹੋ : ਜੀ-20 ਭਾਰਤ ਦੀ ਅਹਿਮੀਅਤ

ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਵਿਧਾਇਕ ਬੁਢਲਾਡਾ, ਵਿਧਾਇਕ ਲਹਿਰਾ ਬਰਿੰਦਰ ਗੋਇਲ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਵਣ ਰਾਜ ਵਿਕਾਸ ਨਿਗਮ ਰਾਕੇਸ਼ ਪੁਰੀ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਮਾਰਕੀਟ ਕਮੇਟੀ ਚੀਮਾ ਗੀਤੀ ਮਾਨ, ਅਮਰੀਕ ਸਿੰਘ ਧਾਲੀਵਾਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਮਨਪ੍ਰੀਤ ਬਾਂਸਲ, ਨਰਿੰਦਰ ਪਾਲ ਸਕੱਤਰ ਮਾਰਕੀਟ ਕਮੇਟੀ ਨੇ ਵੀ ਮੁਬਾਰਕਬਾਦ ਭੇਟ ਕੀਤੀ। ਮੁਕੇਸ਼ ਜੁਨੇਜਾ ਵੱਲੋਂ ਅਹੁਦਾ ਸੰਭਾਲੇ ਜਾਣ ਤੋਂ ਪਹਿਲਾਂ ਮਾਰਕੀਟ ਕਮੇਟੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਰਾਗੀ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।