2000 ਪੁਲਿਸ ਮੁਲਾਜ਼ਮਾਂ ਵਾਲੀਆਂ 350 ਤੋਂ ਵੱਧ ਪੁਲਿਸ ਪਾਰਟੀਆਂ ਨੇ ਇਸ ਤਲਾਸ਼ੀ ਨੂੰ ਦਿੱਤਾ ਅੰਜਾਮ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ 11 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ। ਇਸ ਦੌਰਾਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ। (Punjab Police Raid)
ਇਹ ਵੀ ਪੜ੍ਹੋ : ਬੇਗਾਨੇ ਮੁਲਕ ’ਚੋਂ ਸਿਰ ਕਲਮ ਕਰਨ ਦੀ ਸਜ਼ਾ ਤੇ ਜੁਰਮਾਨਾ ਭਰਕੇ ਵਤਨ ਪਹੁੰਚਿਆ ਬਲਵਿੰਦਰ ਮੱਲਣ
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ, ਜਿਸਦਾ ਉਦੇਸ਼ ਅੱਤਵਾਦੀਆਂ, ਗੈਂਗਸਟਰਾਂ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਨਸ਼ਾ ਤਸਕਰਾਂ ਦੇ ਆਪਸੀ ਗੱਠਜੋੜ ਨੂੰ ਤਾਰਪੀਡੋ ਕਰਨਾ ਸੀ, ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ । (Punjab Police Raid)
822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ (Punjab Police Raid)
ਉਨਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ। ਉਨਾਂ ਦੱਸਿਆ ਕਿ ਇਸ ਆਪਰੇਸ਼ਨ ਵਿਚ ਪੰਜਾਬ ਪੁਲਿਸ ਦੀਆਂ 350 ਤੋਂ ਵੱਧ ਪਾਰਟੀਆਂ, ਜਿਹਨਾਂ ਵਿੱਚ 2000 ਪੁਲਿਸ ਮੁਲਾਜ਼ਮਾਂ ਸ਼ਾਮਲ ਸਨ, ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ 822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਨੇ ਕਿਹਾ, ਹਾਲ ਹੀ ਵਿੱਚ ਗੈਂਗਸਟਰਾਂ ਦੇ ਮਾਡਿਊਲਾਂ ਦੇ ਪਰਦਾਫਾਸ਼ ਤੋਂ ਬਾਅਦ ਗ੍ਰ੍ਰਿਫ਼ਤਾਰ ਕੀਤੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਅੱਜ ਦੇ ਤਲਾਸ਼ੀ ਅਭਿਆਨ ਦੀ ਯੋਜਨਾ ਬਣਾਈ ਗਈ ਸੀ।’’ (Punjab Police Raid)