(ਗੁਰਪ੍ਰੀਤ ਸਿੰਘ) ਬਰਨਾਲਾ। ਲੰਘੀ ਰਾਤ ਫਰਵਾਹੀ ਵਿਖੇ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਇਕਲ ਸਵਾਰ ਦੀ ਮੌਤ ਹੋ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਤੇ ਹੌਲਦਾਰ ਪ੍ਰਗਟ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ (55) ਪੁੱਤਰ ਜੋਗਿੰਦਰ ਸਿੰਘ ਵਾਸੀ ਬਾਲੀਆਂ (ਸੰਗਰੂਰ) ਮੋਟਰਸਾਇਕਲ ਤੇ ਸਵਾਰ ਹੋ ਕੇ ਬਰਨਾਲਾ ਵਿਖੇ ਆ ਰਿਹਾ ਸੀ ਜਦੋਂ ਉਹ ਪਿੰਡ ਫਰਵਾਹੀ ਪਹੁੰਚਿਆ ਤਾਂ ਬੱਸ ਸਟੈਂਡ ਨਜ਼ਦੀਕ ਸਾਹਮਣੇ ਤੋਂ ਆ ਰਹੀ ਸਵਿਫਟ ਡਜਾਇਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। (Road Accident)
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
ਇਸ ਹਾਦਸੇ ਵਿੱਚ ਦਰਸ਼ਨ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾ: ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਉਨ੍ਹਾਂ ਦੱਸਿਆ ਕਿ ਸਵਿਫਟ ਡਿਜਾਇਰ ਕਾਰ ਚਾਲਕ ਦਰਸ਼ਨ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਫਰਵਾਹੀ ਖਿਲਾਫ਼ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ