ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਘੁੰਡਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

Jassi Sohianwala

ਆਪ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਰ ਰਹੀ ਹੈ ਵੱਡੇ ਪੱਧਰ ਤੇ ਵਿਕਾਸ ਕਾਰਜ : Jassi Sohianwala

ਭਾਦਸੋ (ਸੁਸ਼ੀਲ ਕੁਮਾਰ): ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ (Jassi Sohianwala) ਨੇ ਨਾਭਾ ਹਲਕੇ ਦੇ ਪਿੰਡ ਘੁੰਡਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕੇ ਦੇ ਜੰਮਪਲ ਆਗੂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਉਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਸੂਬੇ ਵਿਚ ਬੇਰੋਜ਼ਗਾਰੀ ਦਾ ਖਾਤਮਾ ਕਰਨ ਲਈ ਵੱਡੀ ਪੱਧਰ ‘ਤੇ ਨੌਕਰੀਆਂ ਦੇਣ ਅਤੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : IND Vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫੈਸਲਾ

ਇਸ ਮੌਕੇ ਸਰਪੰਚ ਨੇਤਰ ਸਿੰਘ ਘੁੰਡਰ ਦੀ ਅਗਵਾਈ ਵਿੱਚ ਪੰਚਾਇਤ ਵੱਲੋਂ ਰੱਖੀਆਂ ਮੰਗਾਂ ਵਾਰੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਪਸ਼ੂ ਹਸਪਤਾਲ, ਡਿਸਪੈਂਸਰੀ ਲਈ ਡਾਕਟਰਾਂ ਦੀ ਘਾਟ ਪੂਰੀ ਕਰਨ ਅਤੇ ਨਵੀਂ ਕੱਟੀ ਕਲੋਨੀ, ਮੇਲਾ ਮਾੜੀ ਲਈ ਸੜਕ ਦੀ ਮੰਗ ਜਲਦ ਪੂਰੀ ਕੀਤੀ ਜਾਵੇਗੀ । ਸਰਪੰਚ ਨੇਤਰ ਸਿੰਘ ਘੁੰਡਰ ਦੀ ਅਗਵਾਈ ਵਿੱਚ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਉਨ੍ਹਾਂ ਨਾਲ ਪਹੁੰਚੇ ਸੁੱਖ ਘੁੰਮਣ ਬਲਾਕ ਪ੍ਰਧਾਨ ਭਾਦਸੋਂ, ਨਿਰਭੈ ਸਿੰਘ ਪ੍ਰਧਾਨ ਟਰੱਕ ਯੂਨੀਅਨ ਭਾਦਸੋਂ, ਯੂਥ ਆਗੂ ਮਨਪ੍ਰੀਤ ਸਿੰਘ ਧਾਰੋਕੀ, ਦਵਿੰਦਰ ਸਿੰਘ, ਜਸਕਰਨਵੀਰ ਸਿੰਘ ਤੇਜੇ, ਡਾਕਟਰ ਸ਼ੇਰ ਸਿੰਘ ਘੁੰਡਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।