ਕਾਂਗਰਸ, ਅਕਾਲੀ ਦਲ ਤੇ ਭਾਜਪਾ ਆਪ ਦੀ ਵਧ ਰਹੀ ਲੋਕਪ੍ਰਿਅਤਾ ਤੋਂ ਘਬਰਾਏ : ਕੁਲਦੀਪ ਧਾਲੀਵਾਲ

Kuldeep Dhaliwal
ਸਰਹੱਦੀ ਪਿੰਡ ਬੱਲੜਵਾਲ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਕੁਲਦੀਪ ਧਾਲੀਵਾਲ। ਫੋਟੋ:ਮਾਨ

ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Dhaliwal) ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਕਾਰਨ ਵਧ ਰਹੀ ਲੋਕਪ੍ਰਿਅਤਾ ਤੋਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਵਾਲੇ ਘਬਰਾਏ ਹੋਏ ਹਨ। ਅੱਜ ਸਰਹੱਦੀ ਪਿੰਡ ਬੱਲੜਵਾਲ ਵਿਖੇ ਲੋਕਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਸਿਆਸੀ ਧਿਰਾਂ ਹੁਣ ਆਪਣਾ ਸਿਆਸੀ ਵਜ਼ੂਦ ਬਚਾਉਣ ਲਈ ਹੱਥ ਪੈਰ ਮਾਰ ਰਹੀਆਂ ਹਨ ਤਾਂ ਜੋ ਪਾਰਲੀਮੈਂਟ ਚੋਣਾਂ ਵਿੱਚ ਆਪਣੀ ਹੋਣ ਜਾ ਰਹੀ ਸ਼ਰਮਨਾਕ ਹਾਰ ਤੋਂ ਬਚਿਆ ਜਾ ਸਕੇ।

ਉਹਨਾਂ ਕਿਹਾ ਪੰਜਾਬ ਦੇ ਲੋਕ ਇਹ ਗੱਲ ਭਲੀਭਾਂਤ ਜਾਣਦੇ ਹਨ ਕਿ ਇਹਨਾਂ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕੀਤਾ ਹੈ ਅਤੇ ਹੁਣ ਆਪ ਦੀ ਸਰਕਾਰ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰ ਰਹੀ ਹੈ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਹਨਾਂ ਪੰਜਾਬ ਦੇ ਗਦਾਰ ਲੋਕਾਂ ਨੂੰ ਪਾਰਲੀਮੈਂਟ ਚੋਣਾਂ ਵਿੱਚ ਸਬਕ ਸਿਖਾਉਣ। (Kuldeep Dhaliwal)

Kuldeep Dhaliwal

ਉਨ੍ਹਾਂ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਵਸਨੀਕਾਂ ਦੀ ਹਰ ਲੋੜ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਓਥੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦਿੱਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ ਅਤੇ ਨੌਜਵਾਨਾਂ ਨੂੰ ਮੈਰਿਟ ਉੱਪਰ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਮਾਨ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਿੱਚ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਫਲਤਾ ਜਰੂਰ ਮਿਲੇਗੀ।

ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਲੈ ਕੇ ਕਾਫੀ ਗੰਭੀਰ | Kuldeep Dhaliwal

ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈ, ਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਘਰਾਂ ਦੇ ਨਜਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 659 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੋਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਹੁਣ ਤੱਕ 44 ਲੱਖ ਤੋਂ ਵੱਧ ਲੋਕਾਂ ਨੂੰ ਇਸ ਸਹੂਲਤ ਦਾ ਲਾਹਾ ਲਿਆ ਹੈ। ਇਸ ਮੌਕੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਵਿਰਕ , ਲੱਖਾ ਸਿੰਘ ਬਰਲਾਸ , ਡਾ ਬਲਦੇਵ ਸਿੰਘ , ਹਰਦੇਵ ਸਿੰਘ ਡੱਲਾ, ਸਰਬਜੀਤ ਸਿੰਘ ਬਲੜਵਾਲ ਅਤੇ ਹਲਕਾ ਨਿਗਰਾਨ ਅਰੁਣ ਕੁਮਾਰ ਵੀ ਹਾਜ਼ਰ ਸਨ।