ਸਾਡੇ ਨਾਲ ਸ਼ਾਮਲ

Follow us

13.9 C
Chandigarh
Saturday, January 31, 2026
More
    Home Breaking News ਸਰਦੀਆਂ &#8216...

    ਸਰਦੀਆਂ ‘ਚ ਪ੍ਰਦੂਸ਼ਣ ਰੋਕਣ ਲਈ ਦਿੱਲੀ ਸਰਕਾਰ ਨੇ ਚੁੱਕਿਆ ਵੱਡਾ ਕਦਮ

    Delhi Government

    ਨਵੀਂ ਦਿੱਲੀ। ਸਰਦੀਆਂ ਵਿੱਚ ਪ੍ਰਦੂਸ਼ਣ ਰੋਕਣ ਲਈ ਦਿੱਲੀ ਸਰਕਾਰ (Delhi Government) ਨੇ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਸਰਕਾਰ ਨੇ ਪਟਾਕਿਆਂ ਦੇ ਨਿਰਮਾਣ, ਭੰਡਾਰ, ਵਿੱਕਰੀ ਤੇ ਵਰਤੋਂ ‘ਤੇ ਰੋਕ ਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਦੀਵਾਲੀ (Diwali) ਦਾ ਤਿਉਹਾਰ ਖੁਸ਼ੀਆਂ ਦਾ ਤਿਉਹਾਰ ਮੰਨਿਆ ਜਾਂਦਾ ਹੈ ਅਤੇ ਇਸ ਤਿਉਹਾਰ ’ਤੇ ਲੋਕਾਂ ਵੱਲੋਂ ਖੂਬ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਖੁਸ਼ੀ ’ਚ ਪਟਾਕੇ ਚਲਾਏ ਜਾਂਦੇ ਹਨ ਪਰ ਦਿੱਲੀ ਸਰਕਾਰ ਦੇ ਇਸ ਆਦੇਸ਼ ਨੇ ਲੱਖਾਂ ਲੋਕਾਂ ਦੀ ਖੁਸ਼ੀ ਨੂੰ ਫਿੱਕਾ ਕਰ ਦਿੱਤਾ ਹੈ। ਦਿੱਲੀ ਸਰਕਾਰ ਨੇ ਸਰਦੀਆਂ ’ਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੀ ਕਾਰਜ ਯੋਜਨਾ ਦੇ ਤਹਿਤ ਪਟਾਕਿਆਂ ਦੇ ਨਿਰਮਾਣ, ਵਿੱਕਰੀ, ਭੰਡਾਰਨ ਤੇ ਵਰਤੋਂ ’ਤੇ ਰੋਕ ਲਾ ਦਿੱਤੀ ਹੈ। ਰਾਜਧਾਨੀ ਦਿੱਲੀ ’ਚ ਇਸ ਸਾਲ ਵੀ ਪਟਾਕਿਆਂ ਦੀ ਵਿੱਕਰੀ ਤੇ ਵਰਤੋਂ ’ਤੇ ਪਾਬੰਦੀ ਜਾਰੀ ਰਹੇਗੀ। ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਨੂੰ ਇਹ ਨਿਰਦੇਸ਼ ਜਾਰੀ ਕੀਤਾ ਹੈ।

    ਪਿਛਲੇ ਕਈ ਸਾਲਾਂ ਤੋਂ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ ’ਤੇ ਰੋਕ ਲਾਈ ਜਾਂਦੀ ਰਹੀ ਹੈ। ਦਿੱਲੀ ਸਰਕਾਰ ਨੇ ਗੁਆਂਢੀ ਸੂਬਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਟਾਕਿਆਂ ਦੀ ਵਿੱਕਰੀ ’ਤੇ ਰੋਕ ਲਾਉਣ। ਦਿੱਲੀ ਸਰਕਾਰ ਨ ਕਿਹਾ ਕਿ ਸਰਦੀਆਂ ’ਚ ਪ੍ਰਦੂਸ਼ਣ ’ਤੇ ਰੋਕ ਲਾਉਣ ਦੀ ਕਾਰਜ ਯੋਜਨਾ ਦੇ ਤਹਿਤ ਪਟਾਕਿਆਂ ਦੇ ਨਿਰਮਾਣ, ਵਿੱਕਰੀ, ਭੰਡਾਰ ਤੇ ਵਰਤੋਂ ’ਤੇ ਰੋਕ ਲਾਈ ਗਈ ਹੈ। ਦਿੱਲੀ ਸਰਕਾਰ ਵੱਲੋਂ ਦਿੱਲੀ ਪੁਲਿਸ ਨੂੰ ਨਿਰਦੇਸ਼ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਕਿਸੇ ਨੂੰ ਵੀ ਪਟਾਕਿਆਂ ਸਬੰਧੀ ਲਾਇਸੰਸ ਨਾ ਦਿੱਤੇ ਜਾਣ। ਦੱਸ ਦਈਏ ਕਿ ਰਾਜਧਾਨੀ ਦਿੱਲੀ ’ਚ ਪਿਛਲੇ ਸਾਲ ਵੀ ਪਟਾਕਿਆਂ ’ਤੇ ਪਾਬੰਦੀ ਲੱਗੀ ਸੀ। (Delhi Government)

    ਇਹ ਵੀ ਪੜ੍ਹੋ : ਡਿੱਪੂ ਹੋਲਡਰ ਲਾਉਣਗੇ ਧਰਨਾ, ਕੀ ਲੋਕ ਹੋਣਗੇ ਪ੍ਰੇਸ਼ਾਨ ਤੇ ਜਾਣੋ ਪੂਰਾ ਮਾਮਲਾ

    ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਇ ਨੇ ਇਹ ਐਲਾਨ ਕਰਦੇ ਹੋਏ ਦੱਸਿਆ ਕਿ ਗੁਆਂਢੀ ਸੂਬਿਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪਟਾਕਿਆਂ ’ਤੇ ਰੋਕ ਲਾਉਣ। ਦਿੱਲੀ ’ਚ ਸਰਦੀ ਦੇ ਮੌਸਮ ’ਚ ਵਧਦੇ ਪ੍ਰਦੂਸ਼ਣ ਤੇ ਸੁਪਰੀਮ ਕੋਰਟ/ਐੱਨਜੀਟੀ ਦੇ ਨਿਰਦੇਸ਼ ਦੇ ਮੱਦੇਨਜ਼ਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪਟਾਕਿਆਂ ਦਾ ਵਪਾਰ ਕਰਨ ਵਾਲੇ ਕਾਰੋਬਾਰੀਆਂ ਦੇ ਚਿਹਰਿਆਂ ’ਤੇ ਚਿੰਤਾ ਦੀਆਂ ਲਕੀਰਾਂ ਪਹਿਲਾ ਹੀ ਡੂੰਘੀਆਂ ਹੋ ਗਈਆਂ ਹਨ। (Diwali)

    LEAVE A REPLY

    Please enter your comment!
    Please enter your name here