ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੂਬੇ ਦੇ ਪਹਿਲੇ ਸਕੂਲ ਆਫ ਐਮੀਨੈਂਸ (School of Eminence) ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜ਼ੂਦ ਰਹੇ। ਮੁੱਖ ਮੰਤਰੀ ਮਾਨ ਵੱਲੋਂ ਇਸ ਸਬੰਧੀ ਟਵਿਟ ਵੀ ਕੀਤਾ ਗਿਆ। ਉਨਾਂ ਲ਼ਿਖਿਆ ਕਿ ਰੰਗਲੇ ਪੰਜਾਬ ਦਾ ਸਿੱਖਿਆ ਕ੍ਰਾਂਤੀ ਵੱਲ ਇੱਕ ਹੋਰ ਇਤਿਹਾਸਕ ਕਦਮ… ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਮੌਕੇ ਕੌਮੀ ਕਨਵੀਨਰ।
ਦੱਸ ਦੇਈਏ ਕਿ ਇਨਾਂ ਸਰਕਾਰੀ ਸਕੂਲਾਂ ’ਚ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਮਿਲਣਗੀਆਂ, ਬੱਚਿਆਂ ਲੲ ਸਰਕਾਰੀ ਬੱਸਾਂ ਦਾ ਪ੍ਰਬੰਧ ਹੋਵੇਗਾ, ਸਮਾਰਟ ਕਲਾਸਾਂ ਹੋਣਗੀਆਂ ਅਤੇ ਕਲਾਸਾਂ ਤੇ ਸਕੂਲ ਵਿਚ ਸੀਸੀਟੀਵੀ ਕੈਮਰੇ ਵੀ ਲਾਏ ਜਾਣਗੇ
ਇਹ ਵੀ ਪੜ੍ਹੋ : ਰਿਟਾਇਰਮੈਂਟ ਤੋਂ ਪਹਿਲਾਂ ਜ਼ਰੂਰੀ ਹੈ ਫਾਇਨੈਂਸ਼ੀਅਲ ਪਲਾਨਿੰਗ ਬਣਾਉਣੀ