(ਜਸਵੀਰ ਸਿੰਘ ਗਹਿਲ) ਲੁਧਿਆਣਾ। (Chief Minister Award) ਪਸ਼ੂ ਪਾਲਣ ਕਿੱਤਿਆਂ ’ਚ ਕੁੱਝ ਵੱਖਰਾ ਕਰਕੇ ਨਾਮਣਾ ਖੱਟਣ ਵਾਲੇ ਚਾਰ ਅਗਾਂਹਵਧੂ ਕਿਸਾਨਾਂ ਨੂੰ ਕਿਸਾਨ ਮੇਲੇ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ‘ਮੁੱਖ ਮੰਤਰੀ’ ਪੁਰਸਕਾਰ ਭੇਟ ਕੀਤੇ ਗਏ। ਹੋਰਨਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਯੂਨੀਵਰਸਿਟੀ ਵੱਲੋਂ ਵੱਖ-ਵੱਖ ਪਸ਼ੂ ਪਾਲਣ ਕਿੱਤਿਆਂ ’ਚ ਹਰ ਸਾਲ ਕਿਸਾਨ ਮੇਲੇ ’ਤੇ ਕਿਸਾਨਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਲੜੀ ਤਹਿਤ ਇਸ ਵਾਰ ਵੀ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ ਚਾਰ ਕਿਸਾਨਾਂ ਨੂੰ ‘ਮੁੱਖ ਮੰਤਰੀ’ ਪੁਰਸਕਾਰ ਦਿੱਤੇ ਗਏ।
ਇਹ ਵੀ ਪੜ੍ਹੋ : ਬੁਲੇਟ ਮੋਟਰਸਾਈਕਲ ਦੇ ਦੋ ਨਵੇਂ ਮਾਡਲ ਲਾਂਚ
ਡਾ. ਪਰਕਾਸ਼ ਸਿੰਘ ਬਰਾੜ ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਰਣਜੀਤ ਸਿੰਘ ਸੋਹੀ ਪਿੰਡ ਲੰਗਿਆਣਾ ਪੁਰਾਣਾ (ਜ਼ਿਲ੍ਹਾ ਮੋਗਾ) , ਪਿੰਡ ਥੂਹੀ (ਜ਼ਿਲ੍ਹਾ ਪਟਿਆਲਾ) ਦੇ ਰਿਸ਼ੀ ਪਾਲ, ਗੁਰਬਚਨ ਸਿੰਘ ਪਿੰਡ ਬੁਰਜ ਦੇਵਾ ਸਿੰਘ (ਜ਼ਿਲ੍ਹਾ ਤਰਨ ਤਾਰਨ) ਅਤੇ ਦੂਸਰੇ ਪੁਸ਼ਪਿੰਦਰ ਸਿੰਘ ਸਿੱਧੂ ਪਿੰਡ ਬਨਵਾਲਾ ਹੰਨਵੰਤਾ (ਜ਼ਿਲ੍ਹਾ ਫ਼ਾਜ਼ਿਲਕਾ) ਨੂੰ ‘ਮੁੱਖ ਮੰਤਰੀ’ ਪੁਰਸਕਾਰ ਭੇਟ ਕੀਤਾ ਗਿਆ ਹੈ। ਡਾ. ਬਰਾੜ ਨੇ ਦੱਸਿਆ ਪਸ਼ੂ ਪਾਲਣ ਕਿੱਤਿਆਂ ਨੂੰ ਉਤਸਾਹਿਤ ਕਰਨ ਲਈ ਪੰਜਾਬ ਦੇ ਸਮੂਹ ਕਿਸਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ।
ਪ੍ਰਾਪਤ ਹੋਈਆਂ ਅਰਜ਼ੀਆਂ ਦੀ ਮੁੱਢਲੀ ਜਾਂਚ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਵੱਖ-ਵੱਖ ਫਾਰਮਾਂ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਕਾਂ ਵੱਲੋਂ ਅਪਣਾਈਆਂ ਜਾਣ ਵਾਲੀਆਂ ਨਵੀਨਤਮ ਤੇ ਆਪਣੇ ਤੌਰ ’ਤੇ ਵਿਕਸਿਤ ਤਕਨੀਕਾਂ ਦਾ ਬਾਰੀਕੀ ਨਾਲ ਮੁਆਇਨਾ ਕਰਕੇ ਉਕਤ ਕਿਸਾਨਾਂ ਦੀ ਚੋਣ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਡਾ. ਬਰਾੜ ਨੇ ਦੱਸਿਆ ਕਿ ਪੁਰਸਕਾਰ ਵਿਚ ਨਗਦ ਇਨਾਮ ਤੋਂ ਇਲਾਵਾ ਸਨਮਾਨ ਪੱਤਰ, ਸ਼ਾਲ ਅਤੇ ਸਜਾਵਟੀ ਤਖਤੀ ਦੇ ਕੇ ਸਨਮਾਨਿਆ ਜਾਂਦਾ ਹੈ।
‘ਜਾਣਕਾਰੀ ਹੋਣਾ ਲਾਜ਼ਮੀ’ (Chief Minister Award)
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਨਮਾਨ ਮੌਕੇ ਕਿਹਾ ਕਿ ਮੁਕਾਮ ਹਾਸਲ ਕਰਨ ਲਈ ਉਸ ਖੇਤਰ ਸਬੰਧੀ ਜਾਣਕਾਰੀ ਹੋਣਾ ਬੇਹੱਦ ਲਾਜ਼ਮੀ ਹੈ। ਇਸ ਤੋਂ ਬਿਨਾਂ ਕਿਸੇ ਵੀ ਖੇਤਰ ’ਚ ਨੁਕਸਾਨ ਹੋਣ ਦਾ ਜੋਖ਼ਮ ਬਣਿਆ ਰਹਿੰਦਾ ਹੈ। ਸਨਮਾਨਿਤ ਸਖ਼ਸੀਅਤਾਂ ਨੂੰ ਵਧਾਈ ਦਿੰਦਿਆਂ ਤੇ ਹੋਰਨਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਨ ਬਾਰੇ ਆਖਦਿਆਂ ਖੁੱਡੀਆਂ ਨੇ ਕਿਹਾ ਕਿ ਰਲਕੇ ਅੱਗੇ ਵਧਣਾ ਹੀ ਪੰਜਾਬ ਨੂੰ ਉਤਾਂਹ ਚੁੱਕਣਾ ਹੈ।