(ਸੱਚ ਕਹੂੰ ਨਿਊਜ਼) ਜੈਪੁਰ। ਰਾਜਸਥਾਨ ਦੀ ਸਾਧ-ਸੰਗਤ ਪਵਿੱਤਰ ਮਹਾਂ ਪਰਉਪਕਾਰ (ਗੁਰਗੱਦੀ ਨਸ਼ੀਨੀ) ਮਹੀਨੇ ਦੀ ਖੁਸ਼ੀ ’ਚ 17 ਸਤੰਬਰ, ਐਤਵਾਰ ਨੂੰ ਜੈਪੁਰ ’ਚ ਪਵਿੱਤਰ ਭੰਡਾਰਾ ਮਨਾ ਰਹੀ ਹੈ ਪਵਿੱਤਰ ਭੰਡਾਰਾ ਸਕਿੱਪਰਸ ਕਲੋਨੀ ਨਿਊ ਸਾਂਗਾਨੇਰ ਰੋਡ, ਬੀ-2 ਬਾਈਪਾਸ, ਨੇੜੇ ਆਈਆਈਐੱਸ ਯੂਨੀਵਰਸਿਟੀ, ਮਾਨਸਰੋਵਰ ’ਚ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ। (MSG Bhandara)
ਡੇਰਾ ਸੱਚਾ ਸੌਦਾ ਦੀ ਰਾਜਸਥਾਨ ਇਕਾਈ ਦੇ 85 ਮੈਂਬਰ ਦਿਲਰਾਜ ਇੰਸਾਂ ਨੇ ਦੱਸਿਆ ਕਿ ਇਸ ਮੌਕੇ ਸੂਬੇ ਭਰ ਤੋਂ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਸ਼ਿਰਕਤ ਕਰਨਗੇ ਭੰਡਾਰੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਸਾਧ-ਸੰਗਤ ਦੀ ਸਹੂਲਤ ਲਈ ਵੱਖ-ਵੱਖ ਸੰਮਤੀਆਂ ਵੱਲੋਂ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਗਈਆਂ ਹਨ ਉਨ੍ਹਾਂ ਦੱਸਿਆ ਕਿ ਭੰਡਾਰੇ ਤੋਂ ਬਾਅਦ 33 ਜ਼ਰੂਰਤਮੰਦ ਪਰਿਵਾਰਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੱਚੇ ਰੂਹਾਨੀ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 23 ਸਤੰਬਰ 1990 ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪਵਿੱਤਰ ਗੁਰਗੱਦੀ ਦੀ ਬਖ਼ਸ਼ਿਸ਼ ਕੀਤੀ ਦੇਸ਼-ਵਿਦੇਸ਼ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਸਤੰਬਰ ਮਹੀਨੇ ਨੂੰ ਪਵਿੱਤਰ ਮਹਾਂ ਪਰਉਪਕਾਰ ਮਹੀਨੇ ਦੇ ਰੂਪ ’ਚ ਮਨਾਉਦੀ ਹੈ ਜਿਸ ਦੇ ਤਹਿਤ 17 ਸਤੰਬਰ ਨੂੰ ਜੈਪੁਰ ਵਿਖੇ ਪਵਿੱਤਰ ਭੰਡਾਰਾ ਮਨਾਇਆ ਜਾ ਰਿਹਾ ਹੈ।