ਨਾਭਾ ਵਿਖੇ ਸ਼ਰਧਾ ਨਾਲ ਭਗਵਾਨ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

Vishwakarma
ਨਾਭਾ ਵਿਖੇ ਭਗਵਾਨ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦੇ ਵਿਧਾਇਕ ਦੇਵ ਮਾਨ। (ਤਸਵੀਰ ਸ਼ਰਮਾ)

ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ’ਚ ਵਿਧਾਇਕ ਦੇਵ ਮਾਨ ਨੇ ਕੀਤੀ ਸਿਰਕਤ 

(ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਦੇ ਕ੍ਰਿਸ਼ਨਾ ਪੁਰੀ ਵਿਖੇ ਸਥਿਤ ਵਿਸ਼ਵਕਰਮਾ ਮੰਦਿਰ ਵਿਖੇ ਸ਼ਿਲਪ ਕਲਾਂ ਦੇ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਥਾਨਕ ਵਿਸ਼ਵਕਰਮਾ ਬਿਰਾਦਰੀ ਦੇ ਆਗੂਆਂ ਵੱਲੋਂ ਕਰਵਾਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਹਲਕਾ ਆਪ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।

ਇਹ ਵੀ ਪੜ੍ਹੋ : ਕਿਸਾਨ ਚਿੰਤਾ ਨਾ ਕਰਨ, ਮੀਂਹ ਝੋਨੇ ਦੀ ਫ਼ਸਲ ਲਈ ਰਹੇਗਾ ਲਾਹੇਵੰਦ

ਇਸ ਮੌਕੇ ਕੇਕ ਕੱਟਿਆ ਅਤੇ ਪ੍ਰਸ਼ਾਦ ਰੂਪ ’ਚ ਵਰਤਾਇਆ ਗਿਆ। ਵਿਧਾਇਕ ਦੇਵ ਮਾਨ ਵੱਲੋਂ ਸਮੂਹ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਭਗਵਾਨ ਵਿਸਵਕਰਮਾ ਜੀ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਗਿਆ ਕਿ ਭਗਵਾਨ ਵਿਸ਼ਵਕਰਮਾ ਨੇ ਕੁਦਰਤ ਅਤੇ ਮਨੁੱਖਤਾ ਦੋਨਾਂ ਨੂੰ ਹੱਥੀਂ ਕਿਰਤ ਦਾ ਵਰਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਬਾਬਾ ਜੀ ਦੀਆਂ ਸਿੱਖਿਆਵਾਂ ਦਾ ਪਾਲਣਾ ਕਰਦਿਆਂ ਹੱਥੀਂ ਕਿਰਤ ਕਰ ਮਿਹਨਤ ਅਤੇ ਈਮਾਨਦਾਰੀ ਭਰਪੂਰ ਜਿੰਦਗੀ ਬਿਤਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਚਰਨ ਸਿੰਘ ਐਮ ਡੀ ਮਲਕੀਤ ਕੰਬਾਇਨ ਨਾਭਾ, ਸੁਰਿੰਦਰਪਾਲ ਸਰਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ, ਭਗਵੰਤ ਸਿੰਘ ਰਾਮਗੜੀਆ, ਅਵਤਾਰ ਸਿੰਘ ਨੰਨੜੇ, ਤੇਜਿੰਦਰ ਸਿੰਘ ਖਹਿਰਾ, ਜੋਰਾ ਸਿੰਘ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ ਅਤੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਮੌਜ਼ੂਦ ਸਨ।