ਚਿੱਪ ਵਾਲੇ ਸਮਰਾਟ ਮੀਟਰ ਪਿੰਡਾਂ ’ਚ ਨਹੀਂ ਲੱਗਣ ਦੇਵਾਂਗੇ : ਚੱਠਾ
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਸੁਨਾਮ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਅਗਵਾਈ ਹੇਠ (Chip Meters) ਹੋਈ ਮੀਟਿੰਗ ’ਚ ਕਿਸਾਨਾਂ ਵੱਲੋਂ ਅਹਿਮ ਮੁੱਦਿਆਂ ’ਤੇ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ । ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਹੜ੍ਹਾਂ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਪ੍ਰਤੀ ਏਕੜ 6800 ਰੁਪਏ 5 ਏਕੜ ਤੱਕ ਦੀ ਸ਼ਰਤ ਲਾ ਕੇ ਦੇਣਾ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ : ਸਕੂਲ ਦੀ ਛੱਤ ਤੋਂ ਵਿਦਿਆਰਥਣ ਨੇ ਮਾਰੀ ਸੀ ਛਾਲ, ਹੁਣ ਹੋਇਆ ਸਮਝੌਤਾ, ਜਾਣੋ ਕਿਵੇਂ
ਕਿਸਾਨ ਆਗੂ ਰਣ ਸਿੰਘ ਚੱਠਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ 50 ਹਜਾਰ ਰੁਪਏ ਪ੍ਰਤੀ ਏਕੜ, ਹੜ੍ਹਾਂ ਕਾਰਨ ਮਾਰੇ ਗਏ ਪਸ਼ੂਆਂ ਦਾ ਇਕ ਲੱਖ ਰੁਪਏ ਪ੍ਰਤੀ ਪਸ਼ੂ ਅਤੇ ਹੜ੍ਹਾਂ ਕਾਰਨ ਢਹਿ ਗਏ ਘਰਾਂ ਦਾ ਪੰਜ ਲੱਖ ਰੁਪਏ ਪ੍ਰਤੀ ਘਰ, ਹੜ੍ਹਾਂ ਨਾਲ ਮਰਨ ਵਾਲੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ ਦੱਸ ਲੱਖ ਰੁਪਏ ਪ੍ਰਤੀ ਵਿਅਕਤੀ ਰਾਸ਼ੀ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ। ਚਿੱਠਾ ਨੇ ਕਿਹਾ ਕਿ ਬੀਕੇਯੂ ਏਕਤਾ ਸਿੱਧੂਪੁਰ ਕਿਸੇ ਵੀ ਪਿੰਡ ਵਿੱਚ ਚਿੱਪ ਵਾਲੇ ਸਮਰਾਟ ਮੀਟਰ ਨਹੀਂ ਲੱਗਣ ਦੇਵੇਗੀ ਮੀਟਰ ਲਾਉਣ ਆਉਦੇ ਮੁਲਾਜ਼ਮਾਂ ਦਾ ਘਿਰਾਓ ਕਰਕੇ ਡਟਵਾਂ ਵਿਰੋਧ ਕੀਤਾ ਜਾਵੇਗਾ। (Chip Meters)