ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਡਾਬਾ ਦੀ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਂਅ ’ਤੇ ਇੱਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਇਹ ਮਾਮਲਾ ਸਵਾ ਸਾਲ ਤੋਂ ਵੱਧ ਦੀ ਪੜਤਾਲ ਤੋਂ ਬਾਅਦ ਦਰਜ਼ ਕੀਤਾ ਗਿਆ ਹੈ। ਜਿਸ ’ਚ ਹਾਲੇ ਤੱਕ ਪੁਲਿਸ ਵੱਲੋਂ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਪਾਈ ਗਈ। (Froud alerts)
ਅਮਨਦੀਪ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਗਿੱਲ ਕਲੋਨੀ ਪਿੰਡ ਲੁਹਾਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਵਿਦੇਸ਼ ਪੋਲੈਂਡ ਜਾਣਾ ਚਾਹੁੰਦਾ ਸੀ। ਇਸ ਲਈ ਉਸਨੇ ਨਰਿੰਦਰ ਸ਼ਰਮਾ ਨਾਲ ਸੰਪਰਕ ਕੀਤਾ ਜਿਸ ਨੇ ਪੋਲੈਂਡ ਭੇਜਣ ਲਈ ਉਸ ਪਾਸੋਂ 1 ਲੱਖ 95 ਹਜ਼ਾਰ ਰੁਪਏ ਹਾਸਲ਼ ਕਰ ਲਈ। ਸ਼ਿਕਾਇਤਕਰਤਾ ਮੁਤਾਬਕ ਨਰਿੰਦਰ ਸ਼ਰਮਾ ਨੇ ਪੂਰੀ ਰਕਮ ਹਾਸਲ ਕਰ ਲੈਣ ਦੇ ਬਾਵਜੂਦ ਉਸ ਨੂੰ ਨਾ ਹੀ ਪੋਲੈਂਡ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਹਨ।
ਇਹ ਵੀ ਪੜ੍ਹੋ : ਆਖਰੀ ਗਿਆਰਾਂ ’ਚ ਥਾਂ ਨਾ ਮਿਲਣ ‘ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ : ਸ਼ਮੀ
ਜਿਸ ਕਰਕੇ ਉਸਨੇ ਆਪਣੇ ਨਾਲ ਹੋਈ ਧੋਖਾਧੜੀ ਦੇ ਖਿਲਾਫ਼ 26 ਅਪਰੈਲ 2022 ਨੂੰ ਉਕਤ ਵਿਅਕਤੀ ਦੇ ਖਿਲਾਫ਼ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਸੀ। ਜਿਸ ’ਤੇ ਪੁਲਿਸ ਵੱਲੋਂ ਪੜਤਾਲ ਕੀਤੀ ਗਈ ਅਤੇ ਮਾਮਲਾ ਦਰਜ਼ ਕੀਤਾ ਗਿਆ ਹੈ ਪਰ ਹਾਲੇ ਉਕਤ ਵਿਅਕਤੀ ਦੀ ਗਿ੍ਰਫ਼ਤਾਰੀ ਨਹੀਂ ਪਾਈ ਗਈ। ਸਹਾਇਕ ਥਾਣੇਦਾਰ ਜਰਨੈਲ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਨਰਿੰਦਰ ਸ਼ਰਮਾ ਵਾਸੀ ਨੇੜੇ ਪੰਮਾ ਕਰਿਆਨਾ ਸਟੋਰ ਲੁਧਿਆਣਾ ਦੇ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਉਨਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ।