ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ (Asian Games)

(ਅਸ਼ਵਨੀ ਚਾਵਲਾ) ਚੰਡੀਗੜ। ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ (Asian Games) ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕਿ੍ਰਕਟ, ਰੋਇੰਗ ਤੇ ਸ਼ੂਟਿੰਗ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕੱਲ ਵੀ ਰੋਇੰਗ ਵਿੱਚ ਪੰਜਾਬ ਨੇ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ।ਅੱਜ ਪੰਜਾਬ ਦੇ ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।

ਇਹ ਵੀ ਪੜ੍ਹੋ : Asian Games 2023 : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਮਗਾ ਜਿੱਤ ਕੇ ਰਚਿਆ ਇਤਿਹਾਸ

Asian Games

ਭਾਰਤੀ ਮਹਿਲਾ ਕਿ੍ਰਕਟ ਟੀਮ ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਸਬੰਧਤ ਹਨ। ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ। (Asian Games)

LEAVE A REPLY

Please enter your comment!
Please enter your name here