ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਦੀ ਤਲਾਸ਼ੀ ਲਈ (Raid)
(ਸੱਚ ਕਹੂੰ ਨਿਊਜ਼) ਲੁਧਿਆਣਾ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ’ਚ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਲੁਧਿਆਣਾ ਦੀ ਇਨਕਮ ਟੈਕਸ ਟੀਮ ਨੇ ਉਸ ਦੇ ਘਰ ਦੀ ਤਲਾਸ਼ੀ ਲਈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ’ਚ ਕਈ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।