ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀਆਂ ਦਾ ਤੋਹਫਾ (Bhagwant Mann)
(ਸੱਚ ਕਹੂੰ ਨਿਊਜ਼) ਸੰਗਰੂਰ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੰਗਰੂਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਧੂਰੀ ਦੇ ਪਿੰਡ ਘਨੌਰੀ ਕਲਾਂ ਵਿੱਚ ਮੁੱਖ ਮੰਤਰੀ ਮਾਨ ਨੇ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀਆਂ ਦਾ ਤੋਹਫਾ ਦਿੱਤਾ। ਇਸ ਦੌਰਾਨ ਉਹ ਸਕੂਲੀ ਵਿਦਿਆਰਥੀਆਂ ਸਮੇਤ ਹੋਰ ਲੋਕਾਂ ਨਾਲ ਵੀ ਗੱਲਬਾਤ ਕੀਤੀ ਨਵੀਂ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ। ਸੰਗਰੂਰ ਵਿੱਚ ਕੁੱਲ 28 ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ।
ਮੁੱਖ ਮੰਤਰੀ ਮਾਨ (Bhagwant Mann) ਨੇ ਕਿਹਾ ਕਿ ਮੈਂ ਸੰਗਰੂਰ ਦੇ ਲੋਕਾਂ ਨਾਲ ਕੁੱਝ ਦਿਨ ਪਹਿਲਾਂ ਵਾਅਦਾ ਕੀਤਾ ਸੀ ਪੇਂਡੂ ਲਾਇਬ੍ਰੇਰੀਆਂ ਬਣਾਉਣ ਦਾ ਜੋ ਪੂਰਾ ਹੋਣ ਜਾ ਰਿਹਾ ਹੈ। ਮੈਂਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਅਸੀਂ ਆਧੁਨਿਕ ਸਹੁਲਤਾਂ ਨਾਲ ਲੈਸ 12 ਪੇਂਡੂ ਲਾਇਬ੍ਰੇਰੀਆਂ ਲੋਕ ਸਮੱਰਪਿਤ ਕਰ ਦਿੱਤੀਆਂ ਨੇ ਜੋ ਆਉਣ ਵਾਲੇ ਦਿਨਾਂ ‘ਚ 28 ਹੋ ਜਾਣਗੀਆਂ। ਉਨਾਂ ਕਿਹਾ ਕਿ ਸਾਡਾ ਸਿੱਖਿਆ ਕ੍ਰਾਂਤੀ ਵੱਲ ਇਹ ਇੱਕ ਹੋਰ ਵੱਡਾ ਕਦਮ ਹੈ।
ਇਹ ਵੀ ਪੜ੍ਹੋ : ਆਲੂ ਦਾ ਮਿਆਰੀ ਬੀਜ ਤਿਆਰ ਕਰਨ ਲਈ ਸੀਡ ਪਲਾਟ ਤਕਨੀਕ ਅਪਣਾਓ
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਸਮੇਂ ਲਾਇਬ੍ਰੇਰੀ ਦਾ ਕਾਫੀ ਲਾਭ ਹੋਵੇਗਾ ਜੋ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨਗੀਆਂ.। ਇਸ ਦੌਰਾਨ ਉਨ੍ਹਾਂ ਟੀਮ ਵਰਕ ਵਜੋਂ ਡਿਜ਼ਾਈਨ ਅਤੇ ਹੋਰ ਕੰਮਾਂ ਨੂੰ ਪੂਰਾ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ।