ਬਿ੍ਰਟੇਨ ਸਰਕਾਰ ਨੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦਾ ਦਿੱਤਾ ਭਰੋਸਾ
ਲੰਡਨ (ਏਜੰਸੀ)। ਬਿ੍ਰਟੇਨ ’ਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਸਕਾਟਲੈਂਡ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਜਾਣ ਤੋਂ ਰੋਕਣਾ ਖਾਲਿਸਤਾਨੀ ਸਮਰੱਥਕਾਂ ਨੂੰ ਮਹਿੰਗਾ ਪੈ ਸਕਦਾ ਹੈ। ਭਾਰਤ ਵੱਲੋਂ ਇਸ ਮਾਮਲੇ ’ਚ ਨਾਰਾਜ਼ਗੀ ਜ਼ਾਹਿਰ ਕੀਤੇ ਜਾਣ ਤੋਂ ਬਾਅਦ ਬਿ੍ਰਟਿਸ਼ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।
ਬਿ੍ਰਟਿਸ਼ ਸਰਕਾਰ ਨੇ ਇਸ ਪੂਰੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਭਾਰਤ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਦੋ ਖਾਲਿਸਤਾਨੀਆਂ ਨੇ ਗਲਾਸਗੋ, ਸਕਾਟਲੈਂਡ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ।
ਇਹ ਵੀ ਪੜ੍ਹੋ : ਭਾਦਸੋਂ ਤੋਂ ਸਰਕਾਰੀ ਬੱਸਾਂ ਦੇ ਟਾਇਮ ਮਿਸ ਰਹਿਣ ਕਾਰਨ ਸਵਾਰੀਆਂ ਤੇ ਵਿਦਿਆਰਥੀ ਪ੍ਰੇਸ਼ਾਨ
ਘਟਨਾ ਦੀ ਸਾਹਮਣੇ ਆਈ ਇੱਕ ਵੀਡੀਓ ਵਿੱਚ, ਇੱਕ ਖਾਲਿਸਤਾਨੀ ਸਮਰੱਥਕ ਅਲਬਰਟ ਡਰਾਈਵ ’ਤੇ ਦੋਰਾਇਸਵਾਮੀ ਨੂੰ ਗਲਾਸਗੋ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕਰਦਾ ਦੇਖਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਬਿ੍ਰਟੇਨ ਨੇ ਭਾਰਤ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਦਾ ਭਰੋਸਾ ਦਿੱਤਾ।